ਚੰਡੀਗੜ੍ਹ: ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਹਿਮ ਐਲਾਨ ਕਰਦੇ ਹੋਏ ਇਸਤਰੀ ਵਿੰਗ ਦੀਆਂ ਦਿੱਲੀ ਅਤੇ ਹਰਿਆਣਾ ਰਾਜਾਂ ਦੀਆਂ ਪ੍ਰਧਾਨਾ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਰਣਜੀਤ ਕੌਰ ਨੂੰ ਦਿੱਲੀ ਸਟੇਟ ਅਤੇ ਬੀਬੀ ਰਵਿੰਦਰ ਕੌਰ ਅਜਰਾਣਾ ਨੂੰ ਹਰਿਆਣਾ ਸਟੇਟ ਦਾ ਦੁਬਾਰਾ ਤੋਂ ਪ੍ਰਧਾਨ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸਤਰੀ ਵਿੰਗ ਦੀ ਬਾਕੀ ਜਥੇਬੰਦੀ ਦਾ ਐਲਾਨ ਵੀ ਕੁਝ ਦਿਨਾ ਵਿੱਚ ਕਰ ਦਿੱਤਾ ਜਾਵੇਗਾ।