ਅੰਮ੍ਰਿਤਸਰ : ਦੇਸ਼ ਅੰਦਰ ਚੱਲ ਰਿਹਾ ਕਿਸਾਨੀ ਸੰਘਰਸ਼ ਲਗਾਤਾਰ ਤੇਜ਼ੀ ਫੜਦਾ ਜਾ ਰਿਹਾ ਹੈ । ਇਸ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨਾ ਦੀਆਂ ਮੌਤਾਂ ਵੀ ਹੋ ਗਈਆਂ ਹਨ। ਕਿਸਾਨਾਂ ਵੱਲੋਂ ਪ੍ਰਦਰਸ਼ਨ ਕਰਦਿਆਂ ਆਪਣੀਆਂ ਫਸਲਾਂ ਵੀ ਤਬਾਹ ਕੀਤੀਆਂ ਜਾ ਰਹੀਆਂ ਹਨ । ਇਸ ਮਸਲੇ ਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਗਈ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਫ਼ਸਲਾਂ ਤਬਾਹ ਨਹੀਂ ਕਰਨੀਆਂ ਚਾਹੀਦੀਆਂ । ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਪਰਿਵਾਰ ਅਤੇ ਲੋੜਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕਿਸਾਨ ਨੂੰ ਆਪਣੀ ਮਿਹਨਤ ਘਰ ਲੈ ਕੇ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਹ ਲੋਕਾਂ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਕੋਈ ਅਹਿਸਾਸ ਨਹੀਂ ਹੈ।
ਦਸ ਦੇਈਏ ਕਿ ਕਿਸਾਨਾਂ ਵਲੋਂ ਆਪਣੀਆਂ ਫਸਲਾਂ ਤਬਾਹ ਕੀਤੀਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਇਕ ਕਿਸਾਨ ਦਾ ਕਹਿਣਾ ਸੀ ਕਿ ਉਸ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਹ ਵਜੋਂ ਆਪਣੀ ਫ਼ਸਲ ਤਬਾਹ ਕੀਤੀ ਹੈ ।