ਬੀਬੀ ਜਗੀਰ ਕੌਰ ਕਰ ਸਕਦੇ ਨੇ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ

Rajneet Kaur
2 Min Read

ਨਿਊਜ਼ ਡੈਸਕ: ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਤੋਂ ਬਾਅਦ ਹੁਣ ਬੀਬੀ ਜਗੀਰ ਕੌਰ ਦੀ ਵੀ ਵਾਪਸੀ ਹੋ ਸਕਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦਾ ਮਤਾ ਰੱਦ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਨੂੰ ਬੇਗੋਵਾਲ ਵਿੱਚ ਬਣੇ ਡੇਰਾ ਬਾਬਾ ਪ੍ਰੇਮ ਸਿੰਘ ਜੀ ਮੁਰਾਰੇ ਵਾਲੇ ਵਿਖੇ ਜਾ ਰਹੇ ਹਨ। ਦੱਸ ਦਈਏ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਮੁਅੱਤਲ ਕਰ ਦਿਤਾ ਗਿਆ ਸੀ।

ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਕਈ ਵਾਰ ਕਹਿ ਚੁੱਕੇ ਹਨ ਕਿ ਉਨ੍ਹਾਂ ਨੇ ਕਦੇ ਵੀ ਪਾਰਟੀ ਨਹੀਂ ਛੱਡੀ ਸਗੋਂ ਪਾਰਟੀ ਨੇ ਉਨ੍ਹਾਂ ਵਿਰੁਧ ਕਾਰਵਾਈ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਦਲਜੀਤ ਸਿੰਘ ਚੀਮਾ ਨੇ ਵੀ ਬੀਬੀ ਜਗੀਰ ਕੌਰ ਦੇ ਪਾਰਟੀ ਵਿਚ ਸ਼ਾਮਲ ਹੋਣ ਸਬੰਧੀ ਪੁਸ਼ਟੀ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਜੋ ਕੁੱਝ ਵੀ ਹੋਇਆ ਹੈ ਉਹ ਕੁੱਝ ਰਾਜਨੀਤਿਕ ਮੱਤਭੇਦਾਂ ਨੂੰ ਲੈਕੇ ਹੋਇਆ ਸੀ। ਅੱਜ ਉਨ੍ਹਾਂ ਦਾ ਫੋਨ ਆਇਆ ਸੀ ਕਿ ਉਹ ਨੇ ਮਿਲਣ ਆਉਣਾ ਹੈ, ਮੈਂ ਉਨ੍ਹਾਂ ਨੂੰ ਜਵਾਬ ਦਿੱਤਾ ਕਿ ਤੁਸੀਂ ਆਉਣ ਤੋਂ ਰਹਿਣ ਦਵੋ ਕਿਉਂਕਿ ਮੈਂ ਹਮੇਸ਼ਾ ਤੋਂ ਹੀ ਅਕਾਲੀ ਦਲ ਸੀ, ਅਕਾਲੀ ਹਾਂ, ਅਕਾਲੀ ਰਹਾਂਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

- Advertisement -

Share this Article
Leave a comment