Breaking News

ਇੰਗਲੈਂਡ ’ਚ ਸਿੱਖ ਵਕੀਲ ਨੂੰ ਕ੍ਰਿਪਾਨ ਸਣੇ ਅਦਾਲਤ ’ਚ ਜਾਣ ਤੋਂ ਰੋਕਣ ‘ਤੇ ਬੀਬੀ ਜਗੀਰ ਕੌਰ ਵੱਲੋਂ ਨਿੰਦਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੰਗਲੈਂਡ ’ਚ ਅੰਮ੍ਰਿਤਧਾਰੀ ਵਕੀਲ ਸ. ਜਸਕੀਰਤ ਸਿੰਘ ਨੂੰ ਈਲਿੰਗ ਮੈਜਿਸਟਰੇਟ ਅਦਾਲਤ ’ਚ ਜਾਣ ਸਮੇਂ ਕ੍ਰਿਪਾਨ ਉਤਾਰਨ ਲਈ ਮਜਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਬੀ ਜਗੀਰ ਕੌਰ ਨੇ ਇਸ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਲਈ ਕ੍ਰਿਪਾਨ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜੋ ਸਿੱਖ ਲਈ ਲਾਜ਼ਮੀ ਹੈ ਅਤੇ ਖ਼ਾਲਸਾਈ ਰਹਿਣੀ ਦਾ ਅਹਿਮ ਅੰਗ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਵਿਸ਼ਵ ਸ਼ਾਂਤੀ ਅਤੇ ਮਨੁੱਖਤਾ ਦੀ ਭਲਾਈ ਲਈ ਸਦਾ ਯਤਨਸ਼ੀਲ ਰਹੀ ਹੈ। ਵਿਦੇਸ਼ਾਂ ਅੰਦਰ ਸਿੱਖਾਂ ਨੇ ਆਪਣੀ ਮਿਹਨਤ ਸਦਕਾ ਉੱਚ ਮੁਕਾਮ ਹਾਸਲ ਕੀਤੇ ਹਨ ਅਤੇ ਸਬੰਧਤ ਦੇਸ਼ਾਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ। ਅੱਜ ਸਿੱਖ ਵਿਦੇਸ਼ਾਂ ਅੰਦਰ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆਂ ਅੰਦਰ ਅੰਮ੍ਰਿਤਧਾਰੀ ਸਿੱਖ ਕ੍ਰਿਪਾਨ ਸਮੇਤ ਆਪਣੇ ਕਕਾਰ ਪਹਿਨ ਕੇ ਵਿਚਰਦੇ ਹਨ। ਅਜਿਹੇ ਵਿਚ ਇੰਗਲੈਂਡ ਅੰਦਰ ਕ੍ਰਿਪਾਨ ਪਹਿਨਣ ਕਰਕੇ ਸਿੱਖ ਨੌਜਵਾਨ ਨੂੰ ਪ੍ਰੇਸ਼ਾਨ ਕਰਨਾ ਮੰਦਭਾਗਾ ਹੈ। ਬੀਬੀ ਜਗੀਰ ਕੌਰ ਨੇ ਸਿੱਖਾਂ ਨਾਲ ਹੁੰਦੀ ਵਿਤਕਰੇਬਾਜੀ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ।

Check Also

ਕੈਨੇਡਾ ਗਏ 24 ਸਾਲਾ ਪੰਜਾਬੀ ਨੌਜਵਾਨ ਦੀ ਹੋਈ ਮੌਤ

ਨਿਊਜ਼ ਡੈਸਕ: ਕੈਨੇਡਾ ਤੋਂ ਆਏ ਦਿਨ ਮੰਦਭਾਗੀ ਘਟਨਾ ਸੁਨਣ ਨੂੰ ਮਿਲ ਰਹੀਆਂ ਹਨ। ਕੈਨੇਡਾ ਦੇ …

Leave a Reply

Your email address will not be published. Required fields are marked *