ਬੀਬੀ ਜਗੀਰ ਕੌਰ ਨੇ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਦਿੱਤਾ ਏਕਤਾ ਦਾ ਸੁਨੇਹਾ

TeamGlobalPunjab
1 Min Read

ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗ਼ੁਲਾਮੀ ਤੋਂ ਮੁਕਤ ਕਰਾ ਕੇ ਸਵੈ-ਮਾਣ ਨਾਲ ਜਿਊਣ ਦਾ ਮਾਰਗ ਦਰਸਾਇਆ। ਗੁਰੂ ਸਾਹਿਬ ਨੇ 1699 ਈਸਵੀ ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ‘ਚ ਖ਼ਾਲਸਾ ਪੰਥ ਦੀ ਸਾਜਣਾ ਨਾਲ ਦੁਨੀਆ ਦੇ ਇਤਿਹਾਸ ‘ਚ ਨਿਵੇਕਲਾ ਅਧਿਆਏ ਜੁੜਿਆ।

 

ਦੱਸ ਦਈਏ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੇ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੰਗਤ ਨੂੰ ਸਮਾਗਮਾਂ ਸਮੇਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

TAGGED: , ,
Share this Article
Leave a comment