ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵਰਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਮਿਲ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਬਾਰੇ ਅੱਪਸ਼ਬਦ ਬੋਲਣ ਮਾਮਲੇ ਵਿੱਚ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਸੂਮੋਟੋ ਨੋਟਿਸ ਲਿਆ ਗਿਆ ਸੀ। ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਤਬਲ ਕੀਤਾ ਸੀ। ਅੱਜ ਬੀਬੀ ਜਾਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਗਿਆ ਸੀ। ਅੱਜ ਬੀਬੀ ਜਾਗੀਰ ਕੌਰ ਆਪਣਾ ਪੱਖ ਰੱਖਣ ਲਈ ਮਹਿਲਾ ਕਮਿਸ਼ਨ ਦਫਤਰ ਪਹੁੰਚ ਗਏ ਹਨ।
ਹਰਜਿੰਦਰ ਸਿੰਘ ਧਾਮੀ ਵੱਲੋਂ ਇਸਤੇਮਾਲ ਕੀਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਮਿਲ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।