ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

TeamGlobalPunjab
2 Min Read

ਚੰਡੀਗੜ੍ਹ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸਤਰੀ ਵਿੰਗ ਨਾਲ ਜੁੜੀਆਂ ਹੋਰ ਸੀਨੀਅਰ ਬੀਬੀਆਂ ਨੂੰ ਜਥੇਬੰਦਕ ਢਾਂਚੇ ਵਿੱਚ ਅਤੇ 5 ਜਿਲਾ ਪ੍ਰਧਾਨਾਂ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਬੀਬੀਆਂ ਨੂੰ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਨਵਦੀਪ ਕੌਰ ਸੰਧੂ ਸ਼੍ਰੀ ਮੁਕਤਸਰ ਸਾਹਿਬ, ਬੀਬੀ ਨਿਰਮਲ ਕੌਰ ਸੇਖੋਂ ਚੰਡੀਗੜ੍ਹ ਅਤੇ ਬੀਬੀ ਹਰਭਜਨ ਕੌਰ ਪਟਿਆਲਾ ਦੇ ਨਾਮ ਸ਼ਾਮਲ ਹਨ। ਇਸੇ ਤਰਾਂ ਬੀਬੀ ਹਰਜੀਤ ਕੌਰ ਹਰਿਆਉੂ, ਬੀਬੀ ਪਵਨਦੀਪ ਕੌਰ ਗਿੱਲ ਲੁਧਿਆਣਾ, ਬੀਬੀ ਸੁਰਜੀਤ ਕੌਰ ਲੁਧਿਆਣਾ, ਦਵਿੰਦਰ ਕੌਰ ਗਿੱਲ ਬਟਾਲਾ, ਬੀਬੀ ਦਰਸ਼ਨ ਕੌਰ ਬਰਾੜ ਮੋਗਾ ਅਤੇ ਬੀਬੀ ਮਹਿੰਦਰ ਕੌਰ ਪਟਿਆਲਾ ਨੂੰ ਸਕੱਤਰ ਬਣਾਇਆ ਗਿਆ ਹੈ। ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਸੰਯੁਕਤ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਸਵਰਨ ਲਤਾ ਪਟਿਆਲਾ, ਬੀਬੀ ਬਲਬੀਰ ਕੌਰ ਪਟਿਆਲਾ, ਬੀਬੀ ਸੁਰਿੰਦਰ ਕੌਰ ਧਾਲੀਵਾਲ ਲੁਧਿਆਣਾ, ਬੀਬੀ ਮਨਜੀਤ ਕੌਰ ਬਸਰਾ ਲੁਧਿਆਣਾ, ਬੀਬੀ ਕੁਲਬੀਰ ਕੌਰ ਪੰਚਕੁੱਲਾ, ਬੀਬੀ ਗੁਰਵਿੰਦਰ ਕੌਰ ਜਲਾਲਉਸਮਾਂ, ਬੀਬੀ ਤਮਨਰੀਤ ਕੌਰ ਕੌਂਸਲਰ ਜਲੰਧਰ, ਬੀਬੀ ਬਲਜਿੰਦਰ ਕੌਰ ਕੌਂਸਲਰ ਜਲੰਧਰ ਅਤੇ ਬੀਬੀ ਸੁਖਵਿੰਦਰ ਕੌਰ ਪਟਿਆਲਾ ਦੇ ਨਾਮ ਸ਼ਾਮਲ ਹਨ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਜਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਬੀਬੀ ਪਰਮਜੀਤ ਕੌਰ ਬਰਾੜ ਨੂੰ ਜਿਲਾ ਸ੍ਰੀ ਮੁਕਤਸਰ ਸਾਹਿਬ, ਬੀਬੀ ਬੇਅੰਤ ਕੌਰ ਖਹਿਰਾ ਨੂੰ ਜਿਲਾ ਬਰਨਾਲਾ ਦਿਹਾਤੀ, ਪ੍ਰੋ. ਕਮਲਜੀਤ ਕੌਰ ਨੂੰ ਜਿਲਾ ਗੁਰਦਾਸਪੁਰ (ਸ਼ਹਿਰੀ), ਬੀਬੀ ਸਤਵਿੰਦਰ ਕੌਰ ਗਿੱਲ ਨੂੰ ਜਿਲਾ ਫਤਿਹਗੜ੍ਹ ਸਾਹਿਬ ਅਤੇ ਬੀਬੀ ਜਸਵਿੰਦਰ ਕੌਰ ਗਿੱਲ ਰਮਦਾਸ ਨੂੰ ਜਿਲਾ ਅੰਮ੍ਰਿਤਸਰ (ਦਿਹਾਤੀ) ਦਾ ਪ੍ਰਧਾਨ ਬਣਾਇਆ ਗਿਆ ਹੈ।

Share this Article
Leave a comment