ਚੰਡੀਗੜ੍ਹ: ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਹੋ ਗਈ ਹੈ। ਅੱਜ ਉਹ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੀਬੀ ਜਗੀਰ ਕੌਰ ਦੇ ਡੇਰੇ ਬੇਗੋਵਾਲ ਵਿੱਚ ਪਹੁੰਚੇ। ਜਿਸ ਦੌਰਾਨ ਉਹਨਾਂ ਨੇ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ‘ਚ ਸ਼ਾਮਲ ਕਰਵਾਇਆ।
ਬੀਬੀ ਜਗੀਰ ਕੌਰ ਨੇ ਅਕਾਲੀ ਦਲ ਤੋਂ ਵੱਖ ਹੋ ਕੇ ਆਜ਼ਾਦ ਤੌਰ ‘ਤੇ ਸ਼੍ਰੋਮਣੀ ਕਮੇਟੀ ਦੀ ਚੋਣ ਲੜੀ ਸੀ। ਜਿਸ ਕਰਕੇ ਉਹਨਾਂ ਨੁੰ ਅਕਾਲੀ ਦਲ ਨੇ ਪਾਰਟੀ ਤੋਂ ਬਾਹਰ ਕੱਢ ਦਿੱਤਾ ਸੀ। ਕੁੱਝ ਦਿਨ ਪਹਿਲਾਂ ਬੀਬੀ ਜਗੀਰ ਕੌਰ ਨੂੰ ਪਾਰਟੀ ‘ਚੋਂ ਕੱਢਣ ਵਾਲਾ ਹੁਕਮ ਅਕਾਲੀ ਦਲ ਨੇ ਵਾਪਸ ਲੈ ਲਿਆ ਸੀ। ਜਗੀਰ ਕੌਰ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਵੀ ਬਿਨਾ ਸ਼ਰਤ ਅਕਾਲੀ ਦਲ ‘ਚ ਵਾਪਸ ਆ ਗਏ ਸਨ।
ਹੁਣ ਵੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਬਿਨਾ ਸ਼ਰਤ ਅਕਾਲੀ ਦਲ ‘ਚ ਵਾਪਸ ਆਈ ਹਾਂ। ਮੈਨੁੰ ਕੋਈ ਟਿਕਟ ਜਾਂ ਕੋਈ ਅਹੁਦੇ ਦੀ ਜ਼ਰੂਰਤ ਨਹੀਂ ਹੈ। ਉਹਨਾਂ ਨੇ ਕਿਹਾ ਕਿ ਮੈਂ ਅਕਾਲੀ ਸੀ ਅਕਾਲੀ ਹਾਂ ਅਤੇ ਅਕਾਲੀ ਰਹਾਂਗੀ। ਜਗੀਰ ਕੌਰ ਨੇ ਕਿਹਾ ਕਿ ਹੋ ਸਕਦਾ ਮੇਰੇ ਤੋਂ ਗਲਤੀਆਂ ਹੋਈਆਂ ਹੋਣ ਇਸੇ ਕਰਕੇ ਪਾਰਟੀ ਨੇ ਮੇਰੇ ਖਿਲਾਫ਼ ਐਕਸ਼ਨ ਲਿਆ, ਨਹੀਂ ਤਾਂ ਕੋਈ ਅਜਿਹੀ ਕਾਰਵਾਈ ਨਹੀਂ ਕਰ ਸਕਦਾ। ਉਹਨਾਂ ਨੇ ਕਿਹਾ ਕਿ ਮੈਂ ਪਾਰਟੀ ਤੋਂ ਵੱਖ ਹੋਈ ਸੀ ਤਾਂ ਵੀ ਮੈਂ ਪਾਰਟੀ ਦੇ ਭਲੇ ਲਈ ਲੋਕਾਂ ‘ਚ ਵਿਚਰਦੀ ਰਹੀ ਹਾਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।