SGPC ਪ੍ਰਧਾਨ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਹੋਣਗੇ ਉਮੀਦਵਾਰ

Global Team
2 Min Read

ਜਲੰਧਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 28 ਅਕਤੂਬਰ ਨੂੰ ਹੋਣ ਜਾ ਰਹੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਾਬਕਾ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ।  ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਸ਼ੁੱਕਰਵਾਰ ਨੂੰ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਇਕੱਤਰਤਾ ਦੌਰਾਨ ਇਹ ਫੈਸਲਾ ਕੀਤਾ ਗਿਆ।

ਵਡਾਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਪਤ ਤੌਰ ਐੱਸਜੀਪੀਸੀ ਮੈਂਬਰਾਂ ਦੀ ਪੰਜ ਮੈਂਬਰੀ ਟੀਮ ਬਣਾਈ ਗਈ ਸੀ ਜੋ ਸਾਰੇ ਪੰਜਾਬ ਅੰਦਰ ਲਗਭਗ 85 ਮੈਂਬਰਾਂ ਦੀ ਰਾਏ ਲੈ ਕੇ ਆਈ ਕਿ ਅਗਲਾ ਉਮੀਦਵਾਰ ਕੌਣ ਹੋਵੇ। ਉਸ ਕਮੇਟੀ ਦੀ ਰਿਪੋਰਟ ਦੇ ਆਧਾਰ ਅਤੇ ਲੀਡਰਸ਼ਿਪ ਦੀ ਰਾਏ ਅਨੁਸਾਰ ਹਾਜ਼ਰ ਮੈਂਬਰਾਂ ਵੱਲੋਂ ਫੈਸਲਾ ਕੀਤਾ ਗਿਆ ਕਿ ਬੀਬੀ ਜਗੀਰ ਕੌਰ 28 ਅਕਤੂਬਰ ਦੀ ਚੋਣ ਵਿਚ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਟੀਚਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿਆਸੀ ਗਲਬੇ ਤੋਂ ਆਜ਼ਾਦ ਕਰਵਾ ਕੇ ਤੇ ਸਹੀ ਤਰੀਕੇ ਨਾਲ ਜਥੇਦਾਰ ਸਾਹਿਬਾਨ ਦੇ ਸੇਵਾ ’ਤੇ ਬਿਠਾਉਣ ਅਤੇ ਸੇਵਾਮੁਕਤੀ ਦਾ ਵਿਧੀ ਵਿਧਾਨ ਬਣਾ ਸਕੀਏ। ਇਹ ਸਾਡਾ ਪਹਿਲਾ ਟੀਚਾ ਹੋਵੇਗਾ ਤਾਂ ਕਿ ਜੋ ਹੁਣ ਬਿਰਤਾਂਤ ਚੱਲ ਰਿਹਾ ਹੈ, ਉਹ ਸਦਾ ਲਈ ਬੰਦ ਹੋਵੇ।

ਇਹ ਵੀ ਪੜ੍ਹੋ: ਜਥੇਦਾਰ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਲਿਆ ਵਾਪਸ

ਬੀਬੀ ਜਗੀਰ ਕੌਰ ਨੇ ਅਕਾਲੀ ਦਲ ਸੁਧਾਰ ਲਹਿਰ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਐੱਸਜੀਪੀਸੀ ਦਾ ਉਮੀਦਵਾਰ ਬਣਾ ਕੇ ਉਨ੍ਹਾਂ ’ਤੇ ਬਹੁਤ ਵੱਡਾ ਵਿਸ਼ਵਾਸ ਪ੍ਰਗਟ ਕੀਤਾ ਹੈ। ਉਨ੍ਹਾਂ ਯਕੀਨ ਵੀ ਦਿਵਾਇਆ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿਆਸੀ ਗਲਬਾ ਖਤਮ ਕਰਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮੁੱਚੇ ਸਿੱਖਾਂ ਦੀ ਸੰਸਥਾ ਵਜੋਂ ਉਭਾਰਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

 

Share This Article
Leave a Comment