ਬਾਇਡਨ ਨੇ ਟਰੰਪ ਦਾ ਇਕ ਹੋਰ ਕਿਹੜਾ ਪਲਟ ਦਿੱਤਾ ਫੈਸਲਾ

TeamGlobalPunjab
1 Min Read

ਵਾਸ਼ਿੰਗਟਨ: ਯੂਐਸ ਦੇ ਰਾਸ਼ਟਰਪਤੀ ਜੋਅ ਬਾਇਡਨ ਨਵੇਂ ਕਾਰਜਕਾਰੀ ਆਦੇਸ਼ ਦੇ ਜ਼ਰੀਏ ਅਮਰੀਕੀ ਫੌਜ ‘ਚ ਸਮਲਿੰਗੀਆਂ ਨੂੰ ਸ਼ਾਮਲ ਕਰਨ ‘ਤੇ ਲੱਗੀ ਰੋਕ ਹਟਾ ਸਕਦੇ ਹਨ।

ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਸਮਲਿੰਗੀ ਲੋਕਾਂ ਨੂੰ ਮਿਲਟਰੀ ‘ਚ ਸ਼ਾਮਲ ਹੋਣ ‘ਤੇ ਪਾਬੰਦੀ ਲਗਾਈ ਸੀ। ਜਦੋਂ ਤੋਂ ਬਾਇਡਨ ਨੇ ਅਹੁਦਾ ਸੰਭਾਲਿਆ, ਉਦੋਂ ਤੋਂ ਇਸ ਪੈਂਟਾਗਨ ਨੀਤੀ ‘ਚ ਤਬਦੀਲੀਆਂ ਕਰਨ ਦੀ ਸੰਭਾਵਨਾ ਬਣ ਗਈ ਸੀ।

ਇਸ ਤੋਂ ਇਲਾਵਾ ਸੇਵਾਮੁਕਤ ਜਨਰਲ ਲੋਇਡ ਆਸਟਿਨ ਨੇ ਪਿਛਲੇ ਹਫ਼ਤੇ ਸੈਨੇਟ ਦੇ ਸਾਹਮਣੇ ਹੋਈ ਸੁਣਵਾਈ ਦੌਰਾਨ ਅਮਰੀਕੀ ਰੱਖਿਆ ਮੰਤਰੀ ਦੇ ਅਹੁਦੇ ਲਈ ਉਨ੍ਹਾਂ ਦੇ ਨਾਮ ਦੀ ਪੁਸ਼ਟੀ ਕਰਨ ਲਈ ਇਸ ਕਦਮ ਦਾ ਸਮਰਥਨ ਕੀਤਾ। ਆਸਟਿਨ ਨੇ ਕਿਹਾ, “ਮੈਂ ਰਾਸ਼ਟਰਪਤੀ ਦੀ ਇਸ ਪਾਬੰਦੀ ਨੂੰ ਹਟਾਉਣ ਦੀ ਯੋਜਨਾ ਦਾ ਸਮਰਥਨ ਕਰਦਾ ਹਾਂ।” ਉਨ੍ਹਾਂ ਕਿਹਾ, “ਜੇ ਤੁਸੀਂ ਸੇਵਾ ਕਰਨ ਦੇ ਯੋਗ ਹੋ ਤੇ ਮਿਆਰਾਂ ਨੂੰ ਕਾਇਮ ਰੱਖ ਸਕਦੇ ਹੋ ਤਾਂ ਤੁਹਾਨੂੰ ਸੇਵਾ ਕਰਨ ਦਾ ਅਧਿਕਾਰ ਹੋਣਾ ਚਾਹੀਦਾ ਹੈ।”

TAGGED: ,
Share this Article
Leave a comment