ਟਰੰਪ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਜੋਅ ਬਾਇਡਨ ਨੇ ਚੁੱਕਿਆ ਵੱਡਾ ਕਦਮ

Global Team
2 Min Read

ਵਾਸ਼ਿੰਗਟਨ: ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਤੋਂ ਕੁਝ ਘੰਟੇ ਪਹਿਲਾਂ, ਰਾਸ਼ਟਰਪਤੀ ਜੋਅ ਬਾਇਡਨ ਨੇ ਡਾਕਟਰ ਐਂਥਨੀ ਫੌਚੀ, ਜਨਰਲ ਮਾਰਕ ਮਿਲੀ (ਸੇਵਾਮੁਕਤ) ਅਤੇ ‘6 ਜਨਵਰੀ ਦੇ ਕੈਪੀਟਲ ਹਿੱਲ ਹਮਲੇ’ ਦੀ ਜਾਂਚ ਲਈ ਬਣਾਈ ਗਈ ਕਮੇਟੀ ਦੇ ਮੈਂਬਰਾਂ ਨੂੰ ਮੁਆਫ਼ ਕਰ ਦਿੱਤਾ ਹੈ।

ਡੋਨਲਡ ਟਰੰਪ ਨੇ ਆਪਣੀ ਚੋਣ ਮੁਹਿੰਮ ਦੌਰਾਨ ਵਾਰ-ਵਾਰ ਚਿਤਾਵਨੀ ਦਿੱਤੀ ਸੀ ਕਿ ਰਾਸ਼ਟਰਪਤੀ ਬਣਨ ਤੋਂ ਬਾਅਦ, ਉਹ ਜੋਅ ਬਾਇਡਨ ਪ੍ਰਸ਼ਾਸਨ ਦੇ ਉਨ੍ਹਾਂ ਅਧਿਕਾਰੀਆਂ ਦੀ ਜਾਂਚ ਦਾ ਹੁਕਮ ਦੇਣਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਸੀ। ਬਾਇਡਨ ਦੇ ਇਸ ਫੈਸਲੇ ਦਾ ਉਦੇਸ਼ ਇਨ੍ਹਾਂ ਲੋਕਾਂ ਨੂੰ ਡੋਨਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਤੋਂ ਬਚਾਉਣਾ ਹੈ, ਜੋ ਬਦਲੇ ਦੀ ਕਾਰਵਾਈ ਕਰ ਸਕਦਾ ਹੈ।

ਡਾ. ਫੌਚੀ ਇੱਕ ਡਾਕਟਰ ਵਿਗਿਆਨੀ ਅਤੇ ਇਮਯੂਨੋਲੋਜਿਸਟ, ਕੋਵਿਡ-19 ਮਹਾਂਮਾਰੀ ਦੌਰਾਨ ਰਾਸ਼ਟਰਪਤੀ ਜੋਅ ਬਾਇਡਨ ਦੇ ਇੱਕ ਮੁੱਖ ਸਲਾਹਕਾਰ ਸਨ। ਕੋਰੋਨਾ ਮਹਾਂਮਾਰੀ ਦੌਰਾਨ ਫੇਸ ਮਾਸਕ ਵਰਗੇ ਉਪਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਵਾਇਰਸ ਬਾਰੇ ਬੇਬੁਨਿਆਦ ਦਾਅਵਿਆਂ ਨੂੰ ਰੱਦ ਕਰਨ ਲਈ ਉਸਨੂੰ ਡੋਨਾਲਡ ਟਰੰਪ ਅਤੇ ਉਸਦੇ ਸਮਰਥਕਾਂ ਵੱਲੋਂ ਤਿੱਖੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ। ਜਦੋਂ ਤੋਂ ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ ਲੱਖਾਂ ਮੌਤਾਂ ਹੋਈਆਂ, ਉਦੋਂ ਤੋਂ ਹੀ ਫੌਚੀ ਡੋਨਾਲਡ ਟਰੰਪ ਦੇ ਰਾਡਾਰ ‘ਤੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment