ਵਾਸ਼ਿੰਗਟਨ: ਅਮਰੀਕਾ ‘ਚ ਓਮੀਕਰੌਨ ਦੇ ਤੇਜ਼ੀ ਨਾਲ ਫੈਲਣ ਦੇ ਖਦਸ਼ੇ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ। ਬਾਇਡਨ ਨੇ ਕਿਹਾ ਕਿ ਵੈਕਸੀਨ ਨਾਂ ਲਗਵਾਉਣ ਵਾਲੇ ਲੋਕਾਂ ਨੂੰ ਇਸ ਸਰਦੀ ‘ਚ ਗੰਭੀਰ ਬਿਮਾਰੀਆਂ ਅਤੇ ਮੌਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕੋਵਿਡ ਨੂੰ ਲੈ ਕੇ ਮੈਡੀਕਲ ਮਾਹਰਾਂ ਦੇ ਨਾਲ ਹੋਈ ਮੀਟਿੰਗ ਤੋਂ ਬਾਅਦ ਜੋਅ ਬਾਇਡਨ ਨੇ ਕਿਹਾ ਕਿ ਦੇਸ਼ ਓਮੀਕਰੌਨ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦੇਸ਼ ਵਿਚ ਬੂਸਟਰ ਡੋਜ਼ ਦਿੱਤੀ ਜਾ ਰਹੀ ਹੈ ਅਤੇ ਟਰੈਵਲ ਨੂੰ ਲੈ ਕੇ ਨਵੇਂ ਨਿਯਮ ਲਾਗੂ ਕੀਤੇ ਗਏ ਹਨ।
ਉਥੇ ਹੀ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੌਨ ਕਾਰਨ ਮਹਾਂਮਾਰੀ ਦੀ ਚੌਥੀ ਲਹਿਰ ਵੱਲ ਵਧ ਰਹੇ ਯੂਰਪੀਅਨ ਦੇਸ਼ਾਂ ‘ਚ ਹੁਣ ਇਸ ਨਾਲ ਨਜਿੱਠਣ ਲਈ ਫਾਈਜ਼ਰ ਕੰਪਨੀ ਦੀ ਕੋਵਿਡ ਟੈਬਲੇਟ ਦਾ ਇਸਤੇਮਾਲ ਕੀਤਾ ਜਾਵੇਗਾ। ਯੂਰੋਪੀਅਨ ਯੂਨੀਅਨ ਦੇ ਡਰੱਗਜ਼ ਰੈਗੂਲੇਟਰ ਨੇ ਇਸ ਟੈਬਲੇਟ ਦੀ ਐਮਰਜੈਂਸੀ ਵਰਤੋਂ ਦਾ ਅਪਰੂਵਲ ਦੇ ਦਿੱਤਾ।
ਅਮਰੀਕੀ ਫਾਰਮਾ ਕੰਪਨੀ ਫਾਈਜ਼ਰ ਨੇ ਇਸੇ ਹਫਤੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਟੈਬਲੇਟ ਦੀ ਵਰਤੋਂ ਨਾਲ ਕੋਰੋਨਾ ਦੇ ਕਾਰਨ ਹਸਪਤਾਲ ‘ਚ ਭਰਤੀ ਹੋਣ ਵਾਲੇ ਤੇ ਮਰਨ ਵਾਲੇ ਲੋਕਾਂ ਦੀ ਗਿਣਤੀ ਵਿਚ 90 ਪ੍ਰਤੀਸ਼ਤ ਤੱਕ ਕਮੀ ਆਵੇਗੀ।