ਨਿਊਜ਼ ਡੈਸਕ: ਕੇਰਲ ‘ਚ ਮੰਗਲਵਾਰ ਰਾਤ ਨੂੰ ਹੋਏ ਹਾਦਸੇ ‘ਚ 50 ਤੋਂ ਜ਼ਿਆਦਾ ਲੋਕ ਝੁਲਸ ਗਏ ਹਨ। ਇਹ ਘਟਨਾ ਮਲਪੁਰਮ ਜ਼ਿਲ੍ਹੇ ਦੇ ਏਰੀਕੋਡ ਕਸਬੇ ਵਿੱਚ ਫੁੱਟਬਾਲ ਮੈਚ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਵਾਪਰੀ। ਜਿੱਥੇ ਮੈਚ ਤੋਂ ਪਹਿਲਾਂ ਪ੍ਰਬੰਧਕਾਂ ਨੇ ਇੱਥੇ ਵੱਡੇ ਪੱਧਰ ‘ਤੇ ਆਤਿਸ਼ਬਾਜ਼ੀ ਕੀਤੀ ਸੀ। ਇਸ ਦੌਰਾਨ ਪਟਾਕੇ ਕਾਬੂ ਤੋਂ ਬਾਹਰ ਹੋ ਗਏ ਅਤੇ ਸਟੇਡੀਅਮ ‘ਚ ਬੈਠੇ ਦਰਸ਼ਕਾਂ ‘ਤੇ ਫਟਣ ਲੱਗੇ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਇਸ ਹਾਦਸੇ ‘ਚ ਦੋ ਦਰਸ਼ਕ ਬੁਰੀ ਤਰ੍ਹਾਂ ਨਾਲ ਝੁਲਸ ਗਏ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਪੁਲਿਸ ਨੇ ਦੱਸਿਆ ਕਿ ਮਲਪੁਰਮ ਜ਼ਿਲੇ ‘ਚ ਅਰੀਕੋਡ ਇਲਾਕੇ ਦੇ ਇਕ ਸਟੇਡੀਅਮ ‘ਚ ‘ਸੈਵਨਸ’ ਫੁੱਟਬਾਲ ਟੂਰਨਾਮੈਂਟ ਚੱਲ ਰਿਹਾ ਸੀ। ਇਸ ਦੌਰਾਨ ਪਟਾਕਿਆਂ ਕਾਰਨ 50 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ ਦੋ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬਾਕੀ ਲੋਕਾਂ ਦੀਆਂ ਸੱਟਾਂ ਗੰਭੀਰ ਨਹੀਂ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੈਚ ਤੋਂ ਠੀਕ ਪਹਿਲਾਂ ਪਟਾਕੇ ਚਲਾਏ ਜਾ ਰਹੇ ਸਨ। ਪਟਾਕੇ ਗਰਾਊਂਡ ਨੇੜੇ ਬੈਠੇ ਦਰਸ਼ਕਾਂ ਵਿਚਕਾਰ ਚੱਲਣ ਲਗੇ।ਟਾਕੇ ਫਟਣ ਕਾਰਨ ਜਿੱਥੇ ਦਰਸ਼ਕ ਬੈਠੇ ਸਨ, ਉੱਥੇ ਚੰਗਿਆੜੀਆਂ ਫੈਲ ਗਈਆਂ। ਇਸ ਨਾਲ ਉਥੇ ਹਫੜਾ-ਦਫੜੀ ਮਚ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਪੁਲਿਸ ਨੇ ਕਿਹਾ ਕਿ ਆਯੋਜਕਾਂ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 288 (ਵਿਸਫੋਟਕ ਪਦਾਰਥ ਦੇ ਸਬੰਧ ਵਿਚ ਲਾਪਰਵਾਹੀ) ਅਤੇ 125 (ਬੀ) (ਜਾਨ ਜਾਂ ਦੂਜਿਆਂ ਦੀ ਨਿੱਜੀ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣ ਵਾਲਾ ਕੰਮ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।