ਕੈਨੇਡਾ ‘ਚ ਵੱਡਾ ਹਾਦਸਾ, ਲੈਂਡਿੰਗ ਦੌਰਾਨ ਬਰਫੀਲੀ ਜ਼ਮੀਨ ‘ਤੇ ਪਲਟਿਆ ਜਹਾਜ਼, 18 ਯਾਤਰੀ ਜ਼ਖਮੀ

Global Team
4 Min Read

ਟੋਰਾਂਟੋ: ਕੈਨੇਡਾ ਦੇ ਟੋਰਾਂਟੋ ਏਅਰਪੋਰਟ ‘ਤੇ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਟੋਰਾਂਟੋ ਦੇ ਪੀਅਰਸਨ ਏਅਰਪੋਰਟ ‘ਤੇ ਉਤਰਦੇ ਸਮੇਂ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਬਰਫੀਲੀ ਜ਼ਮੀਨ ‘ਤੇ ਪਲਟ ਗਿਆ। ਇਸ ਹਾਦਸੇ ‘ਚ 18 ਲੋਕ ਜ਼ਖਮੀ ਹੋਏ ਹਨ। ਜ਼ਖ਼ਮੀਆਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਏਅਰਪੋਰਟ ਅਥਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ ਦੀ ਪੁਸ਼ਟੀ ਕੀਤੀ ਹੈ। ਟੋਰਾਂਟੋ ਦੇ ਪੀਅਰਸਨ ਏਅਰਪੋਰਟ ਨੇ ਦੱਸਿਆ ਕਿ ਹਾਦਸਾ ਮਿਨੀਆਪੋਲਿਸ ਤੋਂ ਡੇਲਟਾ ਦੀ ਉਡਾਣ ਨਾਲ ਹੋਇਆ ਹੈ। ਜਹਾਜ਼ ‘ਚ 76 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। ਡੈਲਟਾ ਏਅਰਲਾਈਨਜ਼ ਨੇ ਇਕ ਬਿਆਨ ‘ਚ ਕਿਹਾ ਕਿ ਹਾਦਸਾ ਸੋਮਵਾਰ ਦੁਪਹਿਰ 3:30 ਵਜੇ ਵਾਪਰਿਆ ਹੈ। ਲੈਂਡਿੰਗ ਦੌਰਾਨ ਜਹਾਜ਼ ਕੰਟਰੋਲ ਗੁਆ ਬੈਠਾ ਅਤੇ ਪਲਟ ਗਿਆ। ਇਸ ਹਾਦਸੇ ਤੋਂ ਬਾਅਦ ਐਮਰਜੈਂਸੀ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਸਾਰੇ ਯਾਤਰੀਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਇਸ ਹਾਦਸੇ ‘ਚ 18 ਲੋਕ ਜ਼ਖਮੀ ਹੋਏ ਹਨ।

ਹਾਦਸੇ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਫਲਾਈਟ ਬਰਫੀਲੀ ਜ਼ਮੀਨ ‘ਤੇ ਲੈਂਡ ਕਰਦੀ ਨਜ਼ਰ ਆ ਰਹੀ ਹੈ। ਕੁਝ ਹੀ ਦੇਰ ਵਿਚ ਇਸ ਵਿਚੋਂ ਕਾਲਾ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਅਤੇ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਚਾਰੇ ਪਾਸੇ ਧੂੰਏਂ ਦੇ ਕਾਲੇ ਬੱਦਲ ਛਾ ਗਏ। ਜਿਸ ਤੋਂ ਬਾਅਦ ਫਾਇਰ ਫਾਈਟਰਜ਼ ਨੇ ਅੱਗ ਅਤੇ ਧੂੰਏਂ ‘ਤੇ ਕਾਬੂ ਪਾਉਣ ਲਈ ਜਹਾਜ਼ ‘ਤੇ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਐਕਸ ‘ਤੇ ਇਕ ਪੋਸਟ ਵਿਚ ਕਿਹਾ ਕਿ ਇਸ ਘਟਨਾ ਤੋਂ ਬਾਅਦ ਹਵਾਈ ਅੱਡੇ ਨੇ ਸਾਰੀਆਂ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਇਸ ਹਾਦਸੇ ਦੀ ਜਾਣਕਾਰੀ ਡੈਲਟਾ ਏਅਰਲਾਈਨਜ਼ ਵੱਲੋਂ ਐਕਸ ‘ਤੇ ਪੋਸਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੈਲਟਾ ਏਅਰਲਾਈਨਜ਼ ਦੀ ਫਲਾਈਟ 4819 ਸੋਮਵਾਰ ਨੂੰ ਸਥਾਨਕ ਸਮੇਂ ਅਨੁਸਾਰ ਦੁਪਹਿਰ 2:15 ਵਜੇ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਫਲਾਈਟ ਮਿਨੀਆਪੋਲਿਸ-ਸੇਂਟ ਪਾਲ ਇੰਟਰਨੈਸ਼ਨਲ ਏਅਰਪੋਰਟ ਤੋਂ ਟੋਰਾਂਟੋ ਆ ਰਹੀ ਸੀ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ 18 ਯਾਤਰੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਕੈਨੇਡਾ ਦੀ ਮੌਸਮ ਸੇਵਾ ਮੁਤਾਬਕ ਹਵਾਈ ਅੱਡੇ ‘ਤੇ ਬਰਫਬਾਰੀ ਹੋ ਰਹੀ ਹੈ। ਹਵਾ ਦੀ ਰਫ਼ਤਾਰ 51 ਕਿਲੋਮੀਟਰ ਪ੍ਰਤੀ ਘੰਟਾ ਤੋਂ 65 ਕਿਲੋਮੀਟਰ ਪ੍ਰਤੀ ਘੰਟਾ ਸੀ। ਤਾਪਮਾਨ ਮਨਫ਼ੀ 8.6 ਡਿਗਰੀ ਸੈਲਸੀਅਸ ਦੇ ਆਸ-ਪਾਸ ਸੀ।ਫਲੋਰੀਡਾ ਦੇ ਸੇਂਟ ਪੀਟਰਸਬਰਗ ਵਿੱਚ ਇੱਕ ਹਵਾਬਾਜ਼ੀ ਸੁਰੱਖਿਆ ਸਲਾਹਕਾਰ ਫਰਮ, ਸੇਫਟੀ ਓਪਰੇਟਿੰਗ ਸਿਸਟਮ ਦੇ ਸੀਈਓ, ਜੌਨ ਕੌਕਸ ਨੇ ਕਿਹਾ, “ਇਸ ਤਰ੍ਹਾਂ ਦਾ ਕੁਝ ਦੇਖਣਾ ਬਹੁਤ ਘੱਟ ਹੁੰਦਾ ਹੈ।” ਅਸੀਂ ਟੇਕਆਫ ਦੇ ਕੁਝ ਮਾਮਲੇ ਦੇਖੇ ਹਨ। ਜਿੱਥੇ ਜਹਾਜ਼ ਉਲਟ ਗਿਆ ਹੈ, ਪਰ ਅਜਿਹਾ ਬਹੁਤ ਘੱਟ ਹੁੰਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment