ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਬੀਤੇ ਦਿਨ ਲਾਏ ਗੰਭੀਰ ਦੋਸ਼ਾਂ ਤੋਂ ਬਾਅਦ ਉਨ੍ਹਾਂ ਨੂੰ 72 ਘੰਟੇ ਦੇ ਅੰਦਰ-ਅੰਦਰ ਲਾਏ ਗੰਭੀਰ ਦੋਸ਼ਾਂ ਸੰਬੰਧੀ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਹੈ। ਕਮੇਟੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਿਤ ਸਮੇਂ ਵਿੱਚ ਜਵਾਬ ਪ੍ਰਾਪਤ ਨਾ ਹੋਇਆ ਤਾਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗਿਆਨੀ ਰਘਬੀਰ ਸਿੰਘ 2 ਅਪ੍ਰੈਲ 2026 ਤੱਕ ਛੁੱਟੀ ‘ਤੇ ਹਨ। ਉਨ੍ਹਾਂ ਕਿਹਾ ਕਿ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਹੈੱਡ ਗ੍ਰੰਥੀ ਤੋਂ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਜਾਵੇ। ਧਾਮੀ ਨੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠਾ ਕਰਾਰ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਵੀ ਤਰ੍ਹਾਂ ਦੇ ਗਲਤ ਦੋਸ਼ ਬਰਦਾਸ਼ਤ ਨਹੀਂ ਕਰੇਗੀ। ਜ਼ਿਕਰਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਨੇ ਹਾਲ ਹੀ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਕੇ SGPC ਦੇ ਕੰਮਕਾਜ ਅਤੇ ਕੁਝ ਪ੍ਰਬੰਧਕੀ ਫੈਸਲਿਆਂ ‘ਤੇ ਸਵਾਲ ਉਠਾਏ ਸਨ।
ਐਡਵੋਕੇਟ ਧਾਮੀ ਨੇ ਇਸ ਦੇ ਨਾਲ ਹੀ ਕਿਹਾ ਕਿ ਬਾਬਾ ਬੁੱਢਾ ਜੀ ਦੇ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ ‘ਤੇ ਹੁੰਦਿਆਂ ਬਿਨਾਂ ਠੋਸ ਸਬੂਤਾਂ ਦੇ ਇਲਜ਼ਾਮ ਲਗਾ ਕੇ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਢਾਹ ਲਗਾਈ ਗਈ ਹੈ। ਇਸ ਲਈ ਗਿਆਨੀ ਰਘਬੀਰ ਸਿੰਘ ਇਸ ਮਾਮਲੇ ‘ਚ 72 ਘੰਟੇ ‘ਚ ਸਬੂਤ ਪੇਸ਼ ਕਰਨ ਲਈ ਨੋਟਿਸ ਦਿੱਤਾ ਜਾਂਦਾ ਹੈ। ਜੇਕਰ ਉਹ ਕੋਈ ਸਬੂਤ ਨਾ ਪੇਸ਼ ਕਰ ਸਕੇ ਤਾਂ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

