ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ MLA ‘ਤੇ ਵੱਡਾ ਇਲਜ਼ਾਮ, ਬੇਕਸੂਰ ਲੜਕੇ ਨੂੰ ਫਸਾਉਣ ਦਾ ਪਾਇਆ ਜਾ ਰਿਹੈ ਦਬਾਅ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸ਼ਨੀਵਾਰ ਨੂੰ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇੱਕ ਵਿਧਾਇਕ ਉਨ੍ਹਾਂ ‘ਤੇ ਬੇਕਸੂਰ ਲੜਕੇ ਨੂੰ ਫਸਾਉਣ ਲਈ ਦਬਾਅ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਉਨ੍ਹਾਂ ਦਾ ਨਾਮ ਜਨਤਕ ਕਰ ਦੇਣ  ਤਾਂ ਚੋਣਾਂ ਵਿੱਚ ਇੱਕ ਪਾਰਟੀ ਦਾ ਪੰਜ ਫੀਸਦੀ ਵੋਟ ਬੈਂਕ ਖਿਸਕ ਜਾਵੇਗਾ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਭੁਚਾਲ ਆ ਜਾਵੇਗਾ। ਗੁਲਾਟੀ ਨੇ ਦੱਸਿਆ ਕਿ ਉਹ ਇਸ ਮਾਮਲੇ ਬਾਰੇ  ਸੁਪਰੀਮ ਕੋਰਟ ਨੂੰ ਵੀ ਸ਼ਿਕਾਇਤ ਕਰ ਚੁੱਕੇ ਹਨ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਹੁਣ ਉਨ੍ਹਾਂ ਨੂੰ ਧਮਕੀ ਦਿੱਤੀ ਗਈ ਹੈ। ਸਮਾਂ ਆਉਣ ‘ਤੇ ਉਹ ਉਸ ਦਾ ਨਾਂ ਦੱਸਣਗੇ। ਉਨ੍ਹਾਂ ਕਿਹਾ ਕਿ ਜੇ ਇਸ ਤਰ੍ਹਾਂ ਕਮਿਸ਼ਨ ਨੂੰ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਭਾਰਤ ਸਰਕਾਰ ਨੂੰ ਸਾਰੇ ਕਮਿਸ਼ਨ ਬੰਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਬਰ ਦੀ ਇੱਕ ਹੱਦ ਹੁੰਦੀ ਹੈ। ਫਿਰ ਵੀ ਉਹ ਕਿਸੇ ਤੋਂ ਨਹੀਂ ਡਰਦੀ।

ਮਨੀਸ਼ਾ ਗੁਲਾਟੀ ਉਦੋਂ ਸੁਰਖੀਆਂ ਵਿੱਚ ਆਈ ਸੀ ਜਦੋਂ ਮੁੱਖ ਮੰਤਰੀ ਚਰਨਜੀਤ ਚੰਨੀ ਤਕਨੀਕੀ ਸਿੱਖਿਆ ਮੰਤਰੀ ਸਨ। ਉਸ ਸਮੇਂ ਚੰਨੀ ‘ਤੇ Me Too ਦਾ ਇਲਜ਼ਾਮ ਲੱਗਾ ਸੀ।ਜਿਸ ਵਿੱ ਉਨ੍ਹਾਂ ‘ਤੇ ਇੱਕ ਮਹਿਲਾ ਅਫਸਰ ਨੂੰ ਇਤਰਾਜ਼ਯੋਗ ਮੈਸੇਜ ਭੇਜਣ ਦੇ ਦੋਸ਼ ਲੱਗੇ ਸਨ। ਹਾਲਾਂਕਿ ਉਸ ਵੇਲੇ ਕੈਪਟਨ ਨੇ ਕਿਹਾ ਸੀ ਕਿ ਮਾਮਲਾ ਹੱਲ ਹੋ ਗਿਆ। ਹਾਲਾਂਕਿ ਜਦੋਂ ਕੈਪਟਨ ਖਿਲਾਫ ਬਗਾਵਤ ਹੋਈ ਤਾਂ ਅਚਾਨਕ ਮਨੀਸ਼ਾ ਗੁਲਾਟੀ ਨੇ ਸਰਾਕਰ ਤੋਂ ਉਸ ਮਾਮਲੇ ਦੀ ਰਿਪੋਰਟ ਤਲਬ ਕਰ ਲਈ ਸੀ ਪਰ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਦੇ ਹੀ ਪੂਰਾ ਮਾਮਲਾ ਠੰਡਾ ਪੈ ਗਿਆ।

Share this Article
Leave a comment