ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 5ਵੇਂ ਪ੍ਰੋਗਰੇਸਿਵ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਇਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸਮਿਟ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਇੰਡਸਟਰੀ ਨੂੰ ਸਕਾਰਾਤਮਕ ਮਾਹੌਲ ਉਪਲਬਧ ਕਰਵਾਏਗੀ। ਇਸ ਦੌਰਾਨ ਉਨ੍ਹਾਂ ਨੇ ਦੇਸ਼-ਵਿਦੇਸ਼ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ।
CM ਮਾਨ ਸਰਕਾਰ ਨੂੰ ਆਪਣੇ ਇਸ ਪਹਿਲੇ ਇੰਵੈਸਟਰ ਸਮਿਟ ਨਾਲ ਰਾਜ ਦੇ ਲਈ ਕਰੋੜਾਂ ਰੁਪਏ ਦੇ ਵੱਡੇ ਪ੍ਰਾਜੈਕਟ ਮਿਲਣ ਦੀ ਉਮੀਦ ਹੈ। ਆਪਣੀ ਓਪਨਿੰਗ ਸਪੀਚ ਵਿੱਚ CM ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ ਹਨ ਤੇ ਪੰਜਾਬ ਪੰਜ ਦਰਿਆਵਾਂ ਦਾ ਸੂਬਾ ਹੈ। ਪੰਜਾਬੀਆਂ ਨੇ ਹੀ ਵੱਡੇ-ਵੱਡੇ ਆਈਡਿਆ ਤੇ ਸਟਾਰਟਅਪ ਦੁਨੀਆ ਨੂੰ ਦਿੱਤੇ ਹਨ। ਮੁੱਖ ਮੰਤਰੀ ਨੇ Zomato, Ola ਆਦਿ ਦੇ ਨਾਮ ਵੀ ਗਿਣਾਏ।
5ਵੇਂ ਪ੍ਰੋਗਰੇਸਿਵ ਪੰਜਾਬ ਨਿਵੇਸ਼ਕ ਸੰਮੇਲਨ ਤੋਂ Live… https://t.co/pcRqd0dhTk
— Bhagwant Mann (@BhagwantMann) February 23, 2023
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਜਲਦੀ ਹੀ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ। ਇਸ ਦੌਰਾਨ ਉਨ੍ਹਾਂ ਨੇ ਐਚ.ਐਮ.ਈ.ਐਲ ਬਠਿੰਡਾ, ਆਈ.ਟੀ.ਸੀ., ਪਲਕਸ਼ਾ ਯੂਨੀਵਰਸਿਟੀ, ਈ.ਐਸ.ਆਰ ਲੋਪਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ, ਸਨਾਥਨ ਪੋਲੀਓਟ ਪ੍ਰਾਈਵੇਟ ਲਿਮਟਿਡ, ਟ੍ਰਾਈਡੈਂਟ ਗਰੁੱਪ, ਯੂਕੇ ਹਾਈ ਕਮਿਸ਼ਨਰ ਆਫ਼ਿਸ, ਹਾਰਟੇਕ ਪਾਵਰ, ਮਾਸਟਰਜ਼ ਕ੍ਰਿਏਸ਼ਨ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਏਵਨ ਸਾਈਕਲਜ਼ ਲਿਮਟਿਡ, ਮੈਸਰਜ਼ ਰਾਜਾ ਫੈਟ ਐਂਡ ਫੀਡਸ ਪ੍ਰਾਈਵੇਟ ਲਿਮਟਿਡ, ਆਈ.ਆਈ.ਟੀ. ਰੋਪੜ, ਟੈਕਨਾਲੋਜੀ ਬਿਜ਼ਨਸ ਇਨਕਿਊਬੇਸ਼ਨ ਫਾਊਂਡੇਸ਼ਨ, ਨਾਨੋਕ੍ਰਿਤੀ ਪ੍ਰਾਈਵੇਟ ਲਿਮਟਿਡ, ਐਡਿਥ ਹੈਲਥਕੇਅਰ, ਡਾਕਟਰਸ ਸਾਫਟਵੇਅਰ ਸਟਾਰਟਅੱਪ ਪੰਜਾਬ, ਮੈਸਰਜ਼ ਬਲੈਕ ਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ, ਐਗਨੈਕਸਟ ਬੀ.ਜੀ. ਇਨੋਵਾਟੈਕ, ਹੋਲੋਕਿਤਾਬ ਟੈਕਨਾਲੋਜੀਜ਼, ਵਿਸ਼ਵਾਜ਼ ਏ.ਆਈ. ਪ੍ਰਾਈਵੇਟ ਲਿਮਟਿਡ, ਬ੍ਰਿਊ ਥੈਰਾਪਿਊਟਿਕਸ ਪ੍ਰਾਇਵੇਟ ਲਿਮਟਿਡ, ਕਿਲਡੇ ਪ੍ਰਾਇਵੇਟ ਲਿਮਟਿਡ, ਸਾਈਬਰਹਾਕਸ ਇੰਟੈਲੀਜੈਂਸ ਸਰਵਿਸਿਜ਼, ਐਲ.ਐਲ.ਪੀ. ਲੋਕਲ ਵੈਂਚਰਜ਼ ਪ੍ਰਾਈਵੇਟ ਲਿਮਟਿਡ, ਨਿਰਵਿਘਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਕੇ.ਸੀ.ਐਸ.ਏ.ਡੀ. ਲਾਈਟਸ (ਇੰਡੀਆ) ਪ੍ਰਾਈਵੇਟ ਲਿਮਟਿਡ, ਜੇ.ਕੇ. ਪੇਪਰਜ਼, ਨੈਸਲੇ ਇੰਡੀਆ ਲਿਮਟਿਡ ਅਤੇ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੀਆਂ ਹੋਰ ਨਾਮਵਰ ਕੰਪਨੀਆਂ ਦਾ ਧੰਨਵਾਦ ਕੀਤਾ।
CM ਮਾਨ ਨੇ ਕਿਹਾ ਕਿ ਲੁਧਿਆਣਾ ਨੂੰ ਮਿੰਨੀ ਮੈਨਚੇਸਟਰ ਵੀ ਕਿਹਾ ਜਾਂਦਾ ਹੈ। ਪੰਜਾਬ ਸਭ ਤੋਂ ਵੱਡਾ ਟਰੈਕਟਰ ਬਣਾਉਣ ਵਾਲਾ ਸੂਬਾ ਹੈ। ਸਾਈਕਲ ਬਣਾਉਣ ਵਿੱਚ ਵੀ ਪੰਜਾਬ ਸਭ ਤੋਂ ਅੱਗੇ ਹੈ। ਪੰਜਾਬ ਨਵੀਂ ਇੰਡਸਟਰੀ ਪਾਲਿਸੀ ਲਿਆ ਚੁੱਕਿਆ ਹੈ। ਇਸਦੇ ਲਈ ਛੋਟੇ ਤੋਂ ਲੈ ਕੇ ਵੱਡੇ ਕਾਰੋਬਾਰੀਆਂ ਨਾਲ ਗੱਲ ਕੀਤੀ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.