SKM ਦੀ ਮੀਟਿੰਗ ‘ਚ ਵੱਡਾ ਐਲਾਨ, ਪੰਜਾਬ ਦੇ ਸਾਰੇ ਟੋਲ 22 ਫਰਵਰੀ ਤੱਕ ਕੀਤੇ ਜਾਣਗੇ ਬੰਦ

Rajneet Kaur
2 Min Read

ਨਿਊਜ਼ ਡੈਸਕ: ਸੰਯੁਕਤ ਕਿਸਾਨ ਮੋਰਚਾ (SKM) ਨੇ ਕੇਂਦਰ ਸਰਕਾਰ ਖ਼ਿਲਾਫ਼ ਅਗਲੀ ਰਣਨੀਤੀ ਤੈਅ ਕਰਨ ਲਈ ਅੱਜ ਮੀਟਿੰਗ ਕੀਤੀ ਹੈ। ਇਸ ਵਿਚ ਵੱਡੇ ਫੈਸਲੇ ਲਏ ਗਏ ਹਨ।  ਮੀਟਿੰਗ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿਚ ਕੁੱਲ 37 ਗਰੁੱਪਾਂ ਨੇ ਭਾਗ ਲਿਆ। ਇਸ ਦੌਰਾਨ ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ।

ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ 20, 21 ਅਤੇ 22 ਫਰਵਰੀ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ। ਇਸ ਤੋਂ ਇਲਾਵਾ ਪੂਰੇ ਸੂਬੇ ਵਿਚ ਭਾਜਪਾ ਦੇ ਵੱਡੇ ਲੀਡਰ ਅਤੇ ਜ਼ਿਲ੍ਹਾ ਭਾਜਪਾ ਦੇ ਲੀਡਰਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ। 22 ਫਰਵਰੀ ਨੂੰ ਮੀਟਿੰਗ ਵਿਚ ਅਗਲੀ ਰਣਨੀਤੀ ਉਲੀਕੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਦਿੱਲੀ ਕੂਚ ਦਾ ਐਲਾਨ ਕੀਤਾ ਹੋਇਆ ਹੈ। ਇਸ ਤਹਿਤ ਪੰਜਾਬ-ਹਰਿਆਣਾ ਦੇ ਬਾਰਡਰਾਂ ਉਤੇ ਕਿਸਾਨ ਡੇਰੇ ਲਾਈ ਬੈਠੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment