ਵਿਸਾਖੀ ਤੇ ਡਾ.ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ

TeamGlobalPunjab
2 Min Read

ਜਲੰਧਰ: ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ਅਤੇ ਵਿਸਾਖੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਡਾ. ਬੀ. ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਆਪਣੇ ਸੰਬੋਧਨ ’ਚ ਭਗਵੰਤ ਮਾਨ ਨੇ ਜਨਤਾ ਨੂੰ ਬਾਬਾ ਸਾਹਿਬ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਕਿਹਾ।

ਇਸ ਮੌਕੇ ਉਨ੍ਹਾਂ ਨੇ ਵੱਡੇ ਐਲਾਨ ਕਰਦੇ ਹੋਏ ਕਿਹਾ ਕਿ ਜਲੰਧਰ ਨੂੰ ਬਹੁਤ ਵੱਡੀ ਸਪੋਰਟਸ ਇੰਡਸਟਰੀ ਬਣਾਇਆ ਜਾਵੇਗਾ ਅਤੇ ਡਾ. ਭੀਮ. ਰਾਓ ਅੰਬੇਡਕਰ ਜੀ ਦੇ ਨਾਮ ’ਤੇ ਜਲੰਧਰ ’ਚ ਇੱਕ ਵੱਡੀ ਯੂਨੀਵਰਸਿਟੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲੰਧਰ ਨੂੰ ਸਪੋਰਟਸ ਹੱਬ ਬਣਾਉਣ ਦਾ ਵੀ ਐਲਾਨ ਕੀਤਾ।

ਬਾਬਾ ਸਾਹਿਬ ਜੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਗਰੀਬਾਂ ਦੇ ਮਸੀਹੇ ਸਨ। ਉਨ੍ਹਾਂ ਕਿਹਾ ਕਿ ਇਸ ਸਮੇਂ ਸੰਵਿਧਾਨ ਨਾਲ ਛੇੜਛਾੜ ਹੋ ਰਹੀ ਹੈ, ਜਿਸ ਨੂੰ ਬਚਾਉਣ ਦੀ ਲੋੜ ਹੈ। ਸਾਡੇ ਸੰਵਿਧਾਨ ਨੂੰ ਸਾਡਿਆਂ ਤੋਂ ਹੀ ਖ਼ਤਰਾ ਹੈ, ਜਿਸ ਨੂੰ ਬਚਾਉਣਾ ਹੈ। ਸੰਵਿਧਾਨ ਬਚੇਗਾ ਤਾਂ ਦੇਸ਼ ਬਚੇਗਾ। ਅਸੀਂ ਬਾਬਾ ਸਾਹਿਬ ਜੀ ਦੇ ਸੁਫ਼ਨਿਆਂ ਨੂੰ ਪੂਰਾ ਕਰਨਾ ਹੈ।

ਵਿਰੋਧੀਆਂ ’ਤੇ ਨਿਸ਼ਾਨੇ ਲਾਉਂਦੇ ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੀਆਂ ਸਹੁੰ ਖਾ ਕੇ ਮੁਕਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਵੀ ਸੰਵਿਧਾਨਿਕ ਤਰੀਕੇ ਨਾਲ ਚੁਣੇ ਹੋਏ ਹਾਂ ਅਤੇ ਅਸੀਂ ਸੰਵਿਧਾਨ ਦੀ ਸਹੁੰ ਚੁੱਕਦੇ ਹਾਂ ਕਿ ਅਸੀਂ ਸੰਵਿਧਾਨ ਸੁਤਾਬਕ ਹਰ ਇੱਕ ਨਾਲ ਇਨਸਾਫ਼ ਕਰਾਂਗੇ।

- Advertisement -

ਭਗਵੰਤ ਮਾਨ ਨੇ ਜਲੰਧਰ ਸ਼ਹਿਰ ਦੀਆਂ ਤਾਰੀਫ਼ਾਂ ਕਰਦੇ ਹੋਏ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਇਕ ਇਤਿਹਾਸਕ ਸ਼ਹਿਰ ਹੈ, ਪੀ. ਏ. ਪੀ., ਸਪੋਰਟਸ ਇੱਥੇ ਹੈ। ਜਲੰਧਰ ਦੀ ਹਾਕੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਜਲੰਧਰ ਨੂੰ ਕੱਢ ਦਈਏ ਤਾਂ ਇੰਡੀਆ ’ਚ ਹਾਕੀ ਹੀ ਨਹੀਂ ਹੋਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment