1 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ, ਕੈਬਨਿਟ ਮੀਟਿੰਗ ‘ਚ ਇਨ੍ਹਾਂ ਲੋਕਾਂ ਲਈ ਕੀਤੇ ਵੱਡੇ ਐਲਾਨ

Rajneet Kaur
3 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸੈਸ਼ਨ) 1 ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਰਾਜਪਾਲ 1 ਮਾਰਚ ਨੂੰ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ। 4 ਮਾਰਚ ਨੂੰ ਉਨ੍ਹਾਂ ਦੇ ਸੰਬੋਧਨ ‘ਤੇ ਬਹਿਸ ਹੋਵੇਗੀ। ਜਦੋਂ ਕਿ ਬਾਕੀ ਦਿਨਾਂ ਵਿਚ ਜ਼ਰੂਰੀ ਕੰਮ ਪੂਰੇ ਹੋਣਗੇ। ਇਹ ਜਾਣਕਾਰੀ ਖ਼ੁਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ।

ਹਰਪਾਲ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ, ਇਹ ਪੂਰਾ ਬਜਟ ਹੋਵੇਗਾ। ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਵਿਚ ਹੋਰ ਵੀ ਕਈ ਫ਼ੈਸਲੇ ਲਏ ਗਏ ਹਨ। ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਵੱਲੋਂ ਕਿਸਾਨ ਅੰਦੋਲਨ ਦੌਰਾਨ ਜ਼ਖਮੀ ਹੋਏ ਕਿਸਾਨਾਂ ਦੀ ਮਦਦ ਲਈ ਕੈਂਪ ਲਗਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।  ਹਰਪਾਲ ਚੀਮਾ ਨੇ ਦੱਸਿਆ ਕਿ ਚਮਕੌਰ ਸਾਹਿਬ ਤੋਂ ਡਾ: ਚਰਨਜੀਤ ਸਿੰਘ, ਡਾ: ਬਲਬੀਰ ਸਿੰਘ, ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਸਾਰੇ ਉੱਥੇ ਕੈਂਪ ਲਗਾਉਣਗੇ। ਉਹ ਜ਼ਖਮੀ ਕਿਸਾਨਾਂ ਦਾ ਇਲਾਜ ਵੀ ਕਰਨਗੇ ਅਤੇ ਲੋੜ ਪੈਣ ‘ਤੇ ਉਨ੍ਹਾਂ ਨੂੰ ਵੱਡੇ ਹਸਪਤਾਲਾਂ ਵਿਚ ਰੈਫਰ ਕਰਨਗੇ।

ਮੀਟਿੰਗ ਵਿਚ ਲਏ ਗਏ 9 ਫ਼ੈਸਲੇ 

ਸੁਲਤਾਨਪੁਰ ਲੋਧੀ ਵਿਖੇ ਅਮਨ-ਕਾਨੂੰਨ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਨਿਆਲਾ ਦੇ ਪੰਜਾਬ ਹੋਮਗਾਰਡਜ਼ ਦੇ ਵਲੰਟੀਅਰ ਜਸਪਾਲ ਸਿੰਘ ਪੁੱਤਰ ਦਲੀਪ ਸਿੰਘ (ਨੰਬਰ-28475) ਦੇ ਯੋਗਦਾਨ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਸ਼ਹੀਦ ਦੇ ਪਰਿਵਾਰ ਨੂੰ ਵਿਸ਼ੇਸ਼ ਕੇਸ ਵਜੋਂ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਪੰਜਾਬ ਹੋਮਗਾਰਡਜ਼ ਦੇ ਇਸ ਵਲੰਟੀਅਰਾਂ ਦੀ ਕੁਰਬਾਨੀ ਨੂੰ ਵੀ ਪੁਲਿਸ ਅਫਸਰਾਂ, ਅਰਧ-ਸੈਨਿਕ ਬਲ ਅਤੇ ਫੌਜ ਵਿੱਚ ਸੇਵਾ ਨਿਭਾਅ ਰਹੇ ਪੰਜਾਬ ਦੇ ਵਾਸੀ ਸੈਨਿਕਾਂ ਦੇ ਬਰਾਬਰ ਦਰਜਾ ਦਿੱਤਾ ਹੈ। ਇਸ ਉਪਰਾਲੇ ਨਾਲ ਪੰਜਾਬ ਹੋਮਗਾਰਡਜ਼ ਵਲੰਟੀਅਰਾਂ ਦਾ ਮਨੋਬਲ ਹੋਰ ਵਧੇਗਾ।

- Advertisement -

ਐਮਐਸਐਮਈ ਵਿੰਗ ਦੀ ਸਥਾਪਨਾ ਪੰਜਾਬ ਵਿਚ ਉਦਯੋਗ ਨੂੰ ਉਤਸ਼ਾਹਿਤ ਕਰਨ ਅਤੇ ਐਮਐਸਐਮਈ ਨੂੰ ਬਿਹਤਰ ਢੰਗ ਨਾਲ ਚਲਾਉਣ ਲਈ ਕੀਤੀ ਜਾ ਰਹੀ ਹੈ। ਇਹ ਵਿੰਗ MSMEs ਦੀਆਂ ਸਮੱਸਿਆਵਾਂ ਨੂੰ ਦੇਖੇਗਾ।

ਅਧਿਆਪਕਾਂ ਦੀ ਨੀਤੀ ਵਿਚ ਬਦਲਾਅ ਕੀਤਾ ਗਿਆ ਹੈ। ਨਵੀਂ ਤਬਾਦਲਾ ਨੀਤੀ ਵਿਚ ਕੁਝ ਹੋਰ ਸਹੂਲਤਾਂ ਨੂੰ ਜੋੜਿਆ ਗਿਆ ਹੈ।

ਜੰਗੀ ਵਿਧਵਾਵਾਂ ਦੀ ਪੈਨਸ਼ਨ 10 ਹਜ਼ਾਰ ਤੋਂ ਵਧਾ ਕੇ 20 ਹਜ਼ਾਰ ਰੁਪਏ ਕੀਤੀ।

ਪੰਜਾਬ ਦੇ ਮਾਹਿਰ ਅਤੇ ਚੰਗੇ ਅਧਿਕਾਰੀ ਹੁਣ ਹੋਰ ਰਾਜਾਂ ਅਤੇ ਏਜੰਸੀਆਂ ਨੂੰ ਵੀ ਸਲਾਹਕਾਰ ਸੇਵਾਵਾਂ ਪ੍ਰਦਾਨ ਕਰ ਸਕਣਗੇ।

ਪੰਜਾਬ ਵਿਚ ਲੰਬੇ ਸਮੇਂ ਤੋਂ ਪ੍ਰੋਫੈਸਰਾਂ ਦੀ ਭਰਤੀ ਨਹੀਂ ਕੀਤੀ ਗਈ। 612 ਅਸਾਮੀਆਂ ਖਾਲੀ ਪਈਆਂ ਸਨ। ਪ੍ਰੋਫੈਸਰ ਇੱਥੇ ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਠੇਕੇ ਦੇ ਆਧਾਰ ‘ਤੇ ਪੜ੍ਹਾਉਂਦੇ ਸਨ। ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ਪ੍ਰੋਫੈਸਰਾਂ ਨੂੰ ਉਮਰ ਵਿੱਚ ਛੋਟ ਦਿੱਤੀ ਜਾਵੇਗੀ। ਇਹ ਛੋਟ 37 ਤੋਂ ਵਧਾ ਕੇ 45 ਸਾਲ ਕਰ ਦਿੱਤੀ ਗਈ ਹੈ। PPSC 612 ਅਸਾਮੀਆਂ ਭਰੀਆਂ ਜਾਣਗੀਆਂ।

- Advertisement -

ਮਲੇਰਕੋਟਲਾ ਅਤੇ ਫਰੀਦਕੋਟ ਵਿਚ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ

ਪੰਜਾਬ ਦਾ ਬਜਟ 1 ਤੋਂ 15 ਮਾਰਚ ਤੱਕ ਚੱਲੇਗਾ।

ਕਿਸਾਨ ਅੰਦੋਲਨ ਦੌਰਾਨ ਮੰਤਰੀ ਅਤੇ ਵਿਧਾਇਕ ਪੰਜਾਬ ਸਰਹੱਦ ‘ਤੇ ਮੈਡੀਕਲ ਕੈਂਪ ਲਗਾਉਣਗੇ ਅਤੇ ਐੱਸਐੱਸਐੱਫ ਦੀਆਂ ਗੱਡੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ।

Share this Article
Leave a comment