ਜਲੰਧਰ : ਬੀਤੀ ਦੀਵਾਲੀ ਦੀ ਰਾਤ ਪੰਜਾਬ ਦੇ ਇਲਾਕੇ ਜਲੰਧਰ ‘ਚ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਇੱਥੇ ਵੱਡਾ ਧਮਾਕਾ ਹੋਇਆ।
ਚਰਚਾ ਹੈ ਕਿ ਇਹ ਧਮਾਕਾ ਇੰਨਾ ਖਤਰਨਾਕ ਸੀ ਕਿ ਇਸ ਧਮਾਕੇ ਦੌਰਾਨ ਗੱਡੀਆਂ ਸ਼ੀਸ਼ੇ ਤੱਕ ਟੁੱਟ ਗਏ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸਥਾਨਕ ਅੰਮ੍ਰਿਤਸਰ ਬਾਈਪਾਸ ਦੇ ਨੇੜੇ ਬਾਬਾ ਮੋਹਨ ਦਾਸ ਨਗਰ ਦੀ ਦੱਸੀ ਜਾਂਦੀ ਹੈ।
ਜਾਣਕਾਰੀ ਮੁਤਾਬਿਕ ਇੱਥੇ ਖਾਲੀ ਪਏ ਇੱਕ ਪਲਾਟ ਵਿੱਚ ਜਿਆਦਾ ਮਾਤਰਾ ਵਿੱਚ ਬਾਰੂਦ ਛੁਪਾ ਕੇ ਰੱਖਿਆ ਗਿਆ ਸੀ ਜਿਸ ‘ਤ਼ੇ ਜਦੋਂ ਕੋਈ ਆਤਿਸ਼ਬਾਜ਼ੀ ਜਾਂ ਕੋਈ ਹੋਰ ਜਲਨਸ਼ੀਲ ਵਸਤੂ ਡਿੱਗੀ ਤਾਂ ਇਹ ਧਮਾਕਾ ਹੋਇਆ।
ਧਮਾਕਾ ਇੰਨਾ ਖਤਰਨਾਕ ਸੀ ਕਿ ਉਸ ਥਾਂ ਤੋਂ ਅੱਗ ਦੀਆਂ ਲਪਟਾਂ ਨਿੱਕਲਣ ਲੱਗੀਆਂ ਅਤੇ ਨਜ਼ਦੀਕ ਖੜ੍ਹੀਆਂ ਗੱਡੀਆਂ ਦੇ ਸ਼ੀਸੇ ਵੀ ਇਸ ਧਮਾਕੇ ਕਾਰਨ ਟੁੱਟ ਗਏ।
ਦੱਸ ਦਈਏ ਕਿ ਕਿਹਾ ਇਹ ਵੀ ਜਾ ਰਿਹਾ ਹੈ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਪੰਜਾਬ ਨੂੰ ਦਹਿਲਾਉਣ ਦੀਆਂ ਧਮਕੀਆਂ ਮਿਲੀਆਂ ਸਨ ਪਰ ਇਸ ਸਬੰਧੀ ਕੋਈ ਵੀ ਪੁਸ਼ਟੀ ਨਹੀਂ ਹੈ।
ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਧਮਾਕੇ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ ਅਤੇ ਘਟਨਾ ਵਾਲੀ ਥਾਂ ‘ਤੇ ਜਾਂਚ ਕੀਤੀ ਜਾ ਰਹੀ ਹੈ।