ਮੱਧ ਪ੍ਰਦੇਸ਼ ‘ਚ ਭਾਜਪਾ ਨੂੰ ਵੱਡਾ ਝਟਕਾ, ਜੋਤੀਰਾਦਿੱਤਿਆ ਸਿੰਧੀਆ ਦੇ ਨੇੜਲੇ ਸਾਥੀ ਕਾਂਗਰਸ ‘ਚ ਹੋਏ ਸ਼ਾਮਿਲ

Rajneet Kaur
2 Min Read

ਭੋਪਾਲ: ਮੱਧ ਪ੍ਰਦੇਸ਼ ਵਿੱਚ ਚੋਣਾਂ ਤੋਂ ਪਹਿਲਾਂ ਬਦਲਾਅ ਦੀ ਖੇਡ ਸ਼ੁਰੂ ਹੋ ਗਈ ਹੈ। ਕਾਂਗਰਸ ‘ਚ ਸ਼ਾਮਲ ਹੋਣ ਵਾਲੇ ਜੋਤੀਰਾਦਿੱਤਿਆ ਸਿੰਧੀਆ ਦੇ ਸਮਰਥਕ ਬੈਜਨਾਥ ਯਾਦਵ ਨੇ ਬੁੱਧਵਾਰ ਨੂੰ ਉਨ੍ਹਾਂ ਨੂੰ ਵੱਡਾ ਝਟਕਾ ਦਿੱਤਾ ਹੈ। ਸਾਬਕਾ ਜ਼ਿਲ੍ਹਾ ਪੰਚਾਇਤ ਪ੍ਰਧਾਨ ਬੈਜਨਾਥ ਯਾਦਵ, ਜੋ ਕਿ ਜੋਤੀਰਾਦਿੱਤਿਆ ਸਿੰਧੀਆ ਦੇ ਨੇੜਲੇ ਸਾਥੀਆਂ ਵਿੱਚ ਗਿਣੇ ਜਾਂਦੇ ਹਨ, ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਕੁਸ਼ਵਾਹਾ ਦੇ ਨਾਲ-ਨਾਲ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕਾਂ ਨੇ ਪ੍ਰਦੇਸ਼ ਪ੍ਰਧਾਨ ਕਮਲਨਾਥ, ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਅਤੇ ਸਾਬਕਾ ਸੂਬਾ ਪ੍ਰਧਾਨ ਅਰੁਣ ਯਾਦਵ ਦੀ ਮੌਜੂਦਗੀ ‘ਚ ਕਾਂਗਰਸ ਦੀ ਮੈਂਬਰਸ਼ਿਪ ਲਈ ਹੈ।

ਸਾਬਕਾ ਕੇਂਦਰੀ ਮੰਤਰੀ ਅਰੁਣ ਯਾਦਵ ਨੇ ਕਿਹਾ ਕਿ ਬੈਜਨਾਥ ਸਿੰਘ ਯਾਦਵ ਸਿੰਧੀਆ ਦੇ ਨਾਲ (ਮਾਰਚ 2020 ਵਿੱਚ) ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ ਪਰ ਉਹ ਉੱਥੇ ਹੀ ਘੁਟਣ ਮਹਿਸੂਸ ਕਰ ਰਹੇ ਸਨ ਅਤੇ ਆਖਰਕਾਰ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਅਸਲ ਪਾਰਟੀ ਵਿੱਚ ਪਰਤ ਆਏ ਹਨ। ਅਰੁਣ ਯਾਦਵ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਦੇ ਬਹੁਤ ਸਾਰੇ ਵਰਕਰ ਅਤੇ ਨੇਤਾ ਪਾਰਟੀ ਦੇ ਸ਼ਾਸਨ ਤੋਂ ਨਾਖੁਸ਼ ਹਨ।

ਬੈਜਨਾਥ ਦਾ ਕਹਿਣਾ ਹੈ ਕਿ ਉਹ ਜੋਤੀਰਾਦਿੱਤਿਆ ਸਿੰਧੀਆ ਨਾਲ ਭਾਜਪਾ ‘ਚ ਗਏ ਸਨ, ਪਰ ਉੱਥੇ ਉਨ੍ਹਾਂ ਦਾ ਦਮ ਘੁਟਦਾ ਮਹਿਸੂਸ ਹੋ ਰਿਹਾ ਸੀ।ਜਿਸ ਤੋਂ ਬਾਅਦ ਉਨ੍ਹਾਂ  ਨੇ ਵਾਪਸੀ ਦਾ ਫੈਸਲਾ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment