ਚੰਡੀਗੜ੍ਹ: ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸੋਹਣ ਸਿੰਘ ਠੰਡਲ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ ਸੋਹਣ ਸਿੰਘ ਠੰਡਲ ਕੁਝ ਸਮਾਂ ਪਹਿਲਾਂ ਭਾਜਪਾ ਵਿੱਚ ਸ਼ਾਮਿਲ ਹੋਏ ਸਨ। ਪਰ ਹੁਣ ਉਹ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਜਾਣਕਾਰੀ ਅਨੁਸਾਰ ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹੇ ਠੰਡਲ ਨੇ ਭਾਜਪਾ ਵਿੱਚ ਸ਼ਾਮਿਲ ਹੋ ਕੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਸੀ, ਪਰ ਹੁਣ ਉਨ੍ਹਾਂ ਦੀ ਵਾਪਸੀ ਨੂੰ ਅਕਾਲੀ ਦਲ ਲਈ ਇੱਕ ਸ਼ੁਭ ਸੰਕੇਤ ਮੰਨਿਆ ਜਾ ਰਿਹਾ ਹੈ।
ਦਸਣਯੋਗ ਹੈ ਕਿ ਠੰਡਲ ਨੇ 1997 ਤੋਂ 2017 ਤੱਕ ਚੱਬੇਵਾਲ (ਪਹਿਲਾਂ ਮਾਹਿਲਪੁਰ) ਰਾਖਵੇਂ ਹਲਕੇ ਦੀ ਨੁਮਾਇੰਦਗੀ ਕੀਤੀ ਸੀ। ਉਹ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਅਤੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਤੋਂ ਹਾਰ ਗਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।