ਕਾਂਗਰਸ ਤੇ ਅਕਾਲੀ ਦਲ ਨੂੰ ਝਟਕਾ, ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਸਾਰੇ ਆਗੂ ‘ਆਪ’ ‘ਚ ਸ਼ਾਮਲ

Prabhjot Kaur
3 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਗੜ੍ਹਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਤ੍ਰਿੰਬਕ ਦੱਤ ਐਰੀ ਸਮੇਤ ਕਈ ਕੌਂਸਲਰਾਂ ‘ਆਪ’ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਸਵਾਗਤ ਕੀਤਾ ਹੈ। ਗੜ੍ਹਸ਼ੰਕਰ ਦੇ ਐਮਸੀ ਪ੍ਰਧਾਨ ਅਤੇ ਐਮਸੀ ਸੋਮਵਾਰ ਨੂੰ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ।

ਤ੍ਰਿਮਬਕ ਦੱਤ ਐਰੀ (ਪ੍ਰਧਾਨ ਨਗਰ ਕੌਂਸਲ ਗੜ੍ਹਸ਼ੰਕਰ), ਸਰਬਜੀਤ ਕੌਰ (ਗੜ੍ਹਸ਼ੰਕਰ ਦੀ ਬਲਾਕ ਸੰਮਤੀ ਚੇਅਰਮੈਨ) ਐਮਸੀ ਪਰਵੀਨ, ਸੋਮਨਾਥ ਬੰਗੜ, ਐਮਸੀ ਦੀਪਕ ਕੁਮਾਰ, ਐਮਸੀ ਹਰਪ੍ਰੀਤ ਸਿੰਘ, ਐਮਸੀ ਸੁਮਿਤ ਸੋਨੀ, ਐਮਸੀ ਅਮਰੀਕ ਸਿੰਘ ਪੁੱਤਰ ਸ਼ੀਲਾ ਦੇਵੀ, ਸਾਬਕਾ ਐਮਸੀ ਪਰਮਜੀਤ ਸਿੰਘ। , ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਮੇਸ਼ਵਰ ਸਿੰਘ, ਬਲਾਕ ਸੰਮਤੀ ਚੇਅਰਮੈਨ ਕੁਲਦੀਪ ਕੌਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਰਿੰਕਾ, ਸਰਪੰਚ ਚੱਕ ਸਿੰਘਾ ਕੁਲਦੀਪ ਸਿੰਘ, ਸਰਪੰਚ ਬਲੌਰਾਂ ਹੇਮ ਰਾਜ, ਸਰਪੰਚ ਰਾਮ ਪੁਰ ਹਰਮੇਸ਼ ਲਾਲ, ਸਾਬਕਾ ਬਲਾਕ ਸੰਮਤੀ ਮੈਂਬਰ ਡਾ ਕੇਵਲ ਰਾਮ, ਸਬਜ਼ੀ ਮੰਡੀ ਮਹਿਲਪੁਰ ਦੇ ਪ੍ਰਧਾਨ ਡਾ. ਬਲਬੀਰ ਸਿੰਘ ਢਿੱਲੋਂ, ਕਾਂਗਰਸੀ ਆਗੂ ਅਜਮੇਰ ਸਿੰਘ ਢਿੱਲੋਂ, ਮੋਹਿਤ ਸੈਲਾ ਅਤੇ ਸਾਬਕਾ ਵਿਧਾਇਕ ਉਮੀਦਵਾਰ ਜੇਕੇ ਸੈਲਾ ‘ਆਪ’ ਵਿੱਚ ਸ਼ਾਮਲ ਹੋਏ।

ਇਸ ਉਪਰੰਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨਸਭਾ ਦੇ ਡਿਪਟੀ ਸਪੀਕਰ ਅਤੇ ‘ਆਪ’ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਇਕ ਵਾਰ ਫਿਰ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗੜ੍ਹਸ਼ੰਕਰ ਹਲਕੇ ਲਈ ਅਹਿਮ ਦਿਨ ਹੈ। ਅੱਜ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾ ‘ਆਪ’ ‘ਚ ਆਉਣਾ ਮਾਨ ਸਰਕਾਰ ਵੱਲੋਂ ਦੋ ਸਾਲਾਂ ‘ਚ ਲਏ ਗਏ ਲੋਕ ਭਲਾਈ ਕੰਮਾਂ ਅਤੇ ਫੈਸਲਿਆਂ ਦਾ ਹੀ ਫਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਚੋਣ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਲੋਕ ‘ਆਪ’ ਦੇ ਕੰਮਾਂ ਤੋਂ ਖੁਸ਼ ਹਨ, ਇਸ ਲਈ ਉਹ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

- Advertisement -

ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਵਿੱਚ ਵੀ ਉਨ੍ਹਾਂ ਦੀ ਪਾਰਟੀ ਨੇ ਬੇਮਿਸਾਲ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਤਿੰਨ ਨਵੀਆਂ ਫਾਇਰ ਬ੍ਰਿਗੇਡ ਗੱਡੀਆਂ, ਇੱਕ ਬਾਈਪਾਸ ਮਿਲ ਗਿਆ ਹੈ ਅਤੇ 14 ਕਰੋੜ ਰੁਪਏ ਦੇ ਲੰਬੇ ਸਮੇਂ ਤੋਂ ਲਟਕ ਰਹੇ ਸੀਵਰੇਜ ਦੇ ਕੰਮ ਦਾ ਪ੍ਰਾਜੈਕਟ ਸ਼ੁਰੂ ਹੋ ਗਿਆ ਹੈ। ਹਲਕਾ ਗੜ੍ਹਸ਼ੰਕਰ ਦੇ 90% ਘਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆ ਰਿਹਾ ਹੈ ਅਤੇ ਸਕੂਲ ਆਫ਼ ਐਮੀਨੈਂਸ ‘ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਜਿੱਥੇ ਸਾਡੇ ਬੱਚੇ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਦੇ ਹਨ। ‘ਆਪ’ ਸਰਕਾਰ ਦੇ ਇਨ੍ਹਾਂ ਸਾਰੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਨ੍ਹਾਂ ਆਗੂਆਂ ਨੇ ‘ਆਪ’ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਇਕ ਵਾਰ ਫਿਰ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਆਗੂਆਂ ਨੇ ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਫੈਸਲਾ ਕੀਤਾ ਹੈ।

Share this Article
Leave a comment