ਮੁਕਤਸਰ ਤੋਂ ਕਾਂਗਰਸ ਨੂੰ ਵੱਡਾ ਝਟਕਾ, ਮਨਜੀਤ ਬਰਾੜ ਤੇ ਜਗਜੀਤ ਹਨੀ ਅਕਾਲੀ ਦਲ ‘ਚ ਸ਼ਾਮਲ

TeamGlobalPunjab
1 Min Read

ਸ੍ਰੀ ਮੁਕਤਸਰ ਸਾਹਿਬ: ਅੱਜ ਸ੍ਰੀ ਮੁਕਤਸਰ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਦੋ ਵੱਡੇ ਅਤੇ ਦਿੱਗਜ ਪਰਿਵਾਰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਫਰੀਦਕੋਟ ਸ਼ੂਗਰਮਿੱਲ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਬਰਾੜ ਫੱਤਣਵਾਲਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਨੇ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਫੱਤਣਵਾਲਾ ਭਰਾਵਾਂ ਦੀ ਘਰ ਵਾਪਸੀ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਵਾਗਤ ਕੀਤਾ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਪਰਿਵਾਰ ਸਾਡਾ ਪਰਿਵਾਰ ਹੈ, ਅੱਜ ਸਾਨੂੰ ਖੁਸ਼ੀ ਹੋਈ ਹੈ ਕਿ ਇਹ ਅੱਜ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ।ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਅਤੇ ਪਾਰਟੀ ਵਰਕਰਾਂ ਦਾ ਮਰਨਾ-ਜਿਊਣਾ ਪੰਜਾਬੀਆਂ ਨਾਲ ਹੈ, ਜਦੋਂ ਕਿ ਦੂਜੀਆਂ ਪਾਰਟੀਆਂ ਦਾ ਪੰਜਾਬ ਨਾਲ ਕੋਈ ਲਗਾਅ ਨਹੀਂ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment