ਚੰਡੀਗੜ੍ਹ: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀ ਹਲਚਲ ਤੋਂ ਬਾਅਦ ਵੱਖ-ਵੱਖ ਪਾਰਟੀਆਂ ਵਿੱਚ ਵੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਿੱਚ ਨਿਗਮ ਚੋਣਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਅਜਿਹੇ ‘ਚ ਚੋਣਾਂ ਦਾ ਐਲਾਨ ਹੁੰਦੇ ਹੀ ਹਰ ਪਾਰਟੀ ਆਪਣੇ ਕਰੀਬੀ ਰਿਸ਼ਤੇਦਾਰਾਂ ਨੂੰ ਮੈਦਾਨ ‘ਚ ਉਤਾਰਨ ‘ਤੇ ਨਜ਼ਰ ਰੱਖ ਰਹੀ ਹੈ ਪਰ ਉਨ੍ਹਾਂ ਦੀਆਂ ਉਮੀਦਾਂ ‘ਤੇ ਪਾਣੀ ਫਿਰ ਗਿਆ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਫੈਸਲਾ ਕਰ ਲਿਆ ਹੈ ਕਿ ਉਹ ਕਿਸੇ ਵੀ ਕਰੀਬੀ ਨੂੰ ਟਿਕਟ ਨਹੀਂ ਦੇਵੇਗੀ। ‘ਆਪ’ ਨੇ ਕਿਹਾ ਕਿ ਉਹ ਆਪਣੇ ਵਲੰਟੀਅਰਾਂ ਨੂੰ ਟਿਕਟਾਂ ਦੇਵੇਗੀ ਜੋ ਪਾਰਟੀ ਲਈ ਲਗਾਤਾਰ ਮਿਹਨਤ ਕਰ ਰਹੇ ਹਨ।
ਅਜਿਹੇ ‘ਚ ‘ਆਪ’ ਦੇ ਉਨ੍ਹਾਂ ਉਮੀਦਵਾਰਾਂ ਨੂੰ ਵੱਡਾ ਝਟਕਾ ਲੱਗਾ ਹੈ, ਜੋ ਪਾਰਟੀ ‘ਚ ਆਪਣੇ ਕਰੀਬੀਆਂ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਬਣਾਉਣ ਦੇ ਸੁਪਨੇ ਦੇਖ ਰਹੇ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 4 ਸੀਟਾਂ ‘ਤੇ ਹਾਲ ਹੀ ‘ਚ ਜ਼ਿਮਨੀ ਚੋਣਾਂ ਹੋਈਆਂ ਹਨ, ਜਿਸ ‘ਚ ਆਮ ਆਦਮੀ ਪਾਰਟੀ ਨੇ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।