DSGMC ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

TeamGlobalPunjab
2 Min Read

ਚੰਡੀਗੜ੍ਹ/ਨਵੀਂ ਦਿੱਲੀ: ਦਿੱਲੀ ਸਿੱਖ ਗੁਰੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦਾ ਐਲਾਨ ਤਾਂ ਹੋ ਗਿਆ ਹੈ ਪਰ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਸਿੱਖ ਗੁਰੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਅਕਾਲੀ ਦਲ ਨਹੀਂ ਲੜ ਸਕੇਗੀ। ਕਿਉਂਕਿ ਦਿੱਲੀ ਸਰਕਾਰ ਦੇ ਗੁਰਦੁਆਰਿਆਂ ਦੇ ਮਾਮਲਿਆਂ ਬਾਰੇ ਵਿਭਾਗ ਵੱਲੋਂ DSGMC ਦੀਆਂ ਚੋਣਾਂ ਲੜਨ ਵਾਲੀਆਂ ਪਾਰਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਸ਼ਾਮਲ ਨਹੀਂ ਕੀਤਾ ਗਿਆ। ਜਾਰੀ ਨੋਟੀਫਿਕੇਸ਼ਨ ਮੁਤਾਬਕ 6 ਧਾਰਮਿਕ ਪਾਰਟੀਆਂ ਨੂੰ ਚੋਣ ਨਿਸ਼ਾਨ ਵੰਡੇ ਗਏ ਹਨ। ਫਿਲਹਾਲ ਅਕਾਲੀ ਦਲ ਇਹਨਾਂ ਚੋਣਾਂ ਚੋਂ ਬਾਹਰ ਹੈ। ਇਸ ਤੋਂ ਬਾਅਦ ਅਕਾਲੀ ਦਲ ਵੱਲੋਂ ਅਦਾਲਤ ਦਾ ਰੁਖ ਵੀ ਕੀਤਾ ਗਿਆ ਹੈ।

ਬੀਤੇ ਦਿਨੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। ਗੁਰਦੁਆਰਾ ਚੋਣ ਕਮਿਸ਼ਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਨੋਟੀਫਿਕੇਸ਼ਨ ਮੁਤਾਬਕ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ 25 ਅਪ੍ਰੈਲ ਨੂੰ ਹੋਣਗੀਆਂ ਅਤੇ ਵੋਟਾਂ ਦੇ ਨਤੀਜੇ 28 ਅਪ੍ਰੈਲ ਨੂੰ ਐਲਾਨੇ ਜਾਣਗੇ। ਨਾਮਜ਼ਦਗੀਆਂ 31 ਮਾਰਚ ਤੋਂ ਭਰੀਆਂ ਜਾਣਗੀਆਂ ਤੇ ਨਾਮਜਦਗੀਆਂ ਭਰਨ ਦੀ ਆਖਰੀ ਮਿਤੀ 7 ਅਪ੍ਰੈਲ ਹੋਵੇਗੀ।

ਦਿੱਲੀ ਸਿੱਖ ਗੁਰੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਇੱਕ ਵਿਵਾਦ ਬਣਿਆ ਹੋਇਆ ਹੈ ਕਿ ਇਹਨਾਂ ਚੋਣਾਂ ਵਿੱਚ ਸਿਰਫ਼ ਧਾਰਮਿਕ ਪਾਰਟੀ ਹੀ ਚੋਣ ਲੜ ਸਕਦੀ ਹੈ। ਕਿਉਂਕਿ ਦਿੱਲੀ ਸਰਕਾਰ ਨੇ ਬੀਤੇ ਦਿਨੀ ਇੱਕ ਫੈਸਲਾ ਲਿਆ ਸੀ ਕਿ ਦਿੱਲੀ ਕਮੇਟੀ ਦੀਆਂ ਚੋਣਾਂ ਸਿਰਫ਼ ਧਾਰਮਿਕ ਪਾਰਟੀ ਹੀ ਲੜ੍ਹ ਸਕਦੀ ਹੈ। ਅਜਿਹੀ ਵਿੱਚ ਇਹ ਵਿਵਾਦ ਅਕਾਲੀ ਦਲ ਲਈ ਜੁੜਿਆ ਸੀ। ਕਿਉਂਕਿ ਅਕਾਲੀ ਦਲ ਇੱਕ ਸਿਆਸੀ ਪਾਰਟੀ ਦੇ ਤੌਰ ‘ਤੇ ਵੀ ਚੋਣ ਲੜ੍ਹਦੀ ਹੈ। ਇਸ ਸਬੰਧੀ ਦਿੱਲੀ ਹਾਈਕੋਰਟ ਵਿੱਚ ਵੀ ਕੇਸ ਚੱਲ ਰਿਹਾ ਹੈ। ਹਲਾਂਕਿ ਦਿੱਲੀ ਹਾਈਕੋਰਟ ਨੇ ਕੇਜਰੀਵਾਲ ਸਰਕਾਰ ਦੇ ਫੈਸਲੇ ‘ਤੇ ਸਟੇਅ ਲਗਾਈ ਹੈ।

- Advertisement -

Share this Article
Leave a comment