ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਆਮ ਆਦਮੀ ਪਾਰਟੀ ਨਾਲ ਸਬੰਧਤ ਆ ਰਹੀ ਹੈ। ਜਾਣਕਾਰੀ ਮੁਤਾਬਿਕ ਆਮ ਆਦਮੀ ਪਾਰਟੀ ਦੇ ਪੰਜ ਵੱਡੇ ਵਿਧਾਇਕਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਤੋਂ ਰੋਕਿਆ ਗਿਆ ਹੈ।
ਦੱਸ ਦਈਏ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਕੱਲ੍ਹ ਲਾਂਘੇ ਦੇ ਖੁੱਲ੍ਹਣ ‘ਤੇ ਪਹਿਲਾ ਜਥਾ ਪਾਕਿਸਤਾਨ ਜਾਣਾ ਹੈ ਅਤੇ ਇਨ੍ਹਾਂ ਪੰਜਾਂ ਵਿਧਾਇਕਾਂ ਨੇ ਵੀ ਇਸ ਮੌਕੇ ਪਾਕਿਸਤਾਨ ਜਾਣ ਦੀ ਇੱਛਾ ਪ੍ਰਗਟ ਕੀਤੀ ਗਈ ਸੀ ਪਰ ਕੇਂਦਰ ਸਰਕਾਰ ਵੱਲੋਂ ਇਸ ਦੀ ਮਨਜੂਰੀ ਨਹੀਂ ਦਿੱਤੀ ਗਈ। ਇਨ੍ਹਾਂ ਪੰਜ ਵਿਧਾਇਕਾਂ ਵਿੱਚ ਸਰਵਜੀਤ ਕੌਰ ਮਾਣੂਕੇ, ਮਾਸਟਰ ਬਲਦੇਵ ਸਿੰਘ , ਕੁਲਵੰਤ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜਗਤਾਰ ਸਿੰਘ ਜੱਗਾ ਹਿੱਸੋਵਾਲ ਦੇ ਨਾਮ ਸ਼ਾਮਲ ਹਨ।



ਸਰਵਜੀਤ ਕੌਰ ਮਾਣੂਕੇ
