BREAKING : ਸੀਬੀਐਸਈ ਦੀ 12 ਵੀਂ ਦੀ ਪ੍ਰੀਖਿਆ ਰੱਦ, ਕੇਂਦਰ ਸਰਕਾਰ ਦਾ ਫੈਸਲਾ

TeamGlobalPunjab
1 Min Read

ਨਵੀਂ ਦਿੱਲੀ : ਵੱਡੀ ਖ਼ਬਰ ਰਾਜਧਾਨੀ ਦਿੱਲੀ ਤੋਂ ਹੈ। ਕੇਂਦਰ ਸਰਕਾਰ ਨੇ ਇਸ ਸਾਲ ਸੀਬੀਐਸਈ ਦੀ 12 ਵੀਂ ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 10 ਵੀਂ ਦੀਆਂ ਪ੍ਰੀਖਿਆਵਾਂ ਵੀ ਰੱਦ ਕੀਤੀਆਂ ਜਾ ਚੁੱਕੀਆਂ ਹਨ। ਇਹ ਫੈਸਲਾ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਮਹੱਤਵਪੂਰਨ ਬੈਠਕ ਤੋਂ ਬਾਅਦ ਲਿਆ ਗਿਆ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਮੇਂ ਵਿਦਿਆਰਥੀਆਂ ਦੀ ਸੁਰੱਖਿਆ ਸਾਡੀ ਪਹਿਲ ਹੈ। ਅਜਿਹੇ ਮਾਹੌਲ ਵਿਚ ਉਨ੍ਹਾਂ ਨੂੰ ਪ੍ਰੀਖਿਆ ਦੇ ਤਣਾਅ ਦੇਣਾ ਸਹੀ ਨਹੀਂ ਹੈ। ਅਸੀਂ ਉਨ੍ਹਾਂ ਦੀਆਂ ਜਾਨਾਂ ਨੂੰ ਖਤਰੇ ਵਿਚ ਨਹੀਂ ਪਾ ਸਕਦੇ। ਉਨ੍ਹਾਂ ਕਿਹਾ ਕਿ 12 ਵੀਂ ਦਾ ਨਤੀਜਾ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਅਤੇ ਤਰਕਪੂਰਨ ਅਧਾਰ ‘ਤੇ ਤਿਆਰ ਕੀਤਾ ਜਾਵੇਗਾ।

Share this Article
Leave a comment