ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ। ਕਾਂਗਰਸ ਹਾਈਕਮਾਨ ਨੇ ਸਾਰੀਆਂ ਕਿਆਸ ਅਰਾਈਆਂ ਨੂੰ ਖਤਮ ਕਰਦੇ ਹੋਏ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੇ ਆਗੂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਹੈ।
ਇਹ ਪਹਿਲਾ ਮੌਕਾ ਹੈ ਜਦੋਂ ਪੰਜਾਬ ਵਿੱਚ ਦਲਿਤ ਭਾਈਚਾਰੇ ਨਾਲ ਸਬੰਧਤ ਕਿਸੇ ਆਗੂ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ।
ਚਰਨਜੀਤ ਸਿੰਘ ਚੰਨੀ ਦੇ ਚੁਣੇ ਜਾਣ ਦੀ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
It gives me immense pleasure to announce that Sh. #CharanjitSinghChanni has been unanimously elected as the Leader of the Congress Legislature Party of Punjab.@INCIndia @RahulGandhi @INCPunjab pic.twitter.com/iboTOvavPd
— Harish Rawat (@harishrawatcmuk) September 19, 2021
ਉਧਰ ਮੁੱਖ ਮੰਤਰੀ ਅਹੁਦੇ ਲਈ ਦਾਅਵੇਦਾਰ ਮੰਨੇ ਜਾ ਰਹੇ ਸੁਖਜਿੰਦਰ ਰੰਧਾਵਾ ਨੇ ਕਾਂਗਰਸ ਪਾਰਟੀ ਵੱਲੋਂ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ।
ਇਹ ਐਲਾਨ ਇੱਕ ਤਰ੍ਹਾਂ ਨਾਲ ਵੱਡਾ ਸਿਆਸੀ ਧਮਾਕਾ ਹੈ ਕਿਉਂਕਿ ਸਵੇਰ ਤੋਂ ਇਹੀ ਅਟਕਲਾਂ ਸਨ ਕਿ ਸੁਖਜਿੰਦਰ ਰੰਧਾਵਾ ਦੇ ਨਾਮ ‘ਤੇ ਸਹਿਮਤੀ ਬਣ ਚੁੱਕੀ ਹੈ। ਪਰ ਹੁਣ ਚਰਨਜੀਤ ਸਿੰਘ ਚੰਨੀ ਦਾ ਨਾਂ ਫਾਈਨਲ ਕਰਕੇ ਕਾਂਗਰਸ ਹਾਈਕਮਾਨ ਨੇ ਇੱਕ ਤੀਰ ਨਾਲ ਕਈ ਨਿਸ਼ਾਨੇ ਸਾਧੇ ਹਨ।