BIG BREAKING : ਚਰਨਜੀਤ ਚੰਨੀ ਨੂੰ ਚੁਣਿਆ ਗਿਆ ਕਾਂਗਰਸ ਵਿਧਾਇਕ ਦਲ ਦਾ ਨੇਤਾ

TeamGlobalPunjab
1 Min Read

ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ। ਕਾਂਗਰਸ ਹਾਈਕਮਾਨ ਨੇ ਸਾਰੀਆਂ ਕਿਆਸ ਅਰਾਈਆਂ ਨੂੰ ਖਤਮ ਕਰਦੇ ਹੋਏ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੇ ਆਗੂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਹੈ।

 

ਇਹ ਪਹਿਲਾ ਮੌਕਾ ਹੈ ਜਦੋਂ ਪੰਜਾਬ ਵਿੱਚ ਦਲਿਤ ਭਾਈਚਾਰੇ ਨਾਲ ਸਬੰਧਤ ਕਿਸੇ ਆਗੂ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ।

- Advertisement -

 

     ਚਰਨਜੀਤ ਸਿੰਘ ਚੰਨੀ ਦੇ ਚੁਣੇ ਜਾਣ ਦੀ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਟਵੀਟ  ਕਰਕੇ ਦਿੱਤੀ ਗਈ ਹੈ।

- Advertisement -

ਉਧਰ ਮੁੱਖ ਮੰਤਰੀ ਅਹੁਦੇ ਲਈ ਦਾਅਵੇਦਾਰ ਮੰਨੇ ਜਾ ਰਹੇ ਸੁਖਜਿੰਦਰ ਰੰਧਾਵਾ ਨੇ ਕਾਂਗਰਸ ਪਾਰਟੀ ਵੱਲੋਂ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ।

ਇਹ ਐਲਾਨ ਇੱਕ ਤਰ੍ਹਾਂ ਨਾਲ ਵੱਡਾ ਸਿਆਸੀ ਧਮਾਕਾ ਹੈ ਕਿਉਂਕਿ ਸਵੇਰ ਤੋਂ ਇਹੀ ਅਟਕਲਾਂ ਸਨ ਕਿ ਸੁਖਜਿੰਦਰ ਰੰਧਾਵਾ ਦੇ ਨਾਮ ‘ਤੇ ਸਹਿਮਤੀ ਬਣ ਚੁੱਕੀ ਹੈ। ਪਰ ਹੁਣ ਚਰਨਜੀਤ ਸਿੰਘ ਚੰਨੀ ਦਾ ਨਾਂ ਫਾਈਨਲ ਕਰਕੇ ਕਾਂਗਰਸ ਹਾਈਕਮਾਨ ਨੇ ਇੱਕ ਤੀਰ ਨਾਲ ਕਈ ਨਿਸ਼ਾਨੇ ਸਾਧੇ ਹਨ।

Share this Article
Leave a comment