ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਤੇ ਇੱਕ ਹੋਰ ਐਫਆਈਆਰ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਅਧਿਕਾਰਕ ਤੌਰ ਤੇ ਇਸਦਾ ਖ਼ੁਲਾਸਾ ਨਹੀਂ ਕੀਤਾ ਗਿਆ ਹੈ।
ਮੀਡੀਆ ਸੂਤਰਾਂ ਅਨੁਸਾਰ ਸੈਣੀ ਆਪਣੇ ਆਪ ਰਾਤ 8 ਵਜੇ ਇਹ ਕਹਿ ਕੇ ਵਿਜੀਲੈਂਸ ਬਿਊਰੋ ਦਫ਼ਤਰ ਪਹੁੰਚੇ ਸੀ ਕਿ ਉਹ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ । ਬਾਅਦ ਵਿੱਚ ਪੁੱਛਗਿੱਛ ਦੌਰਾਨ ਉਸਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕੀਤਾ ਗਿਆ।
ਉਸਦੀ ਗ੍ਰਿਫਤਾਰੀ ਤੋਂ ਬਾਅਦ ਦੀ ਕਾਨੂੰਨੀ ਪ੍ਰਕਿਰਿਆ ਜਾਰੀ ਹੈ। ਵੇਰਵੇ ਕੱਲ੍ਹ ਸਾਂਝੇ ਕੀਤੇ ਜਾ ਸਕਦੇ ਹਨ।