BIG BREAKING : ਨਵਜੋਤ ਸਿੰਘ ਸਿੱਧੂ ਨੂੰ ਮਿਲੀ ਪਾਕਿਸਤਾਨ ਜਾਣ ਦੀ ਇਜਾਜ਼ਤ

TeamGlobalPunjab
1 Min Read

ਇਸ ਵੇਲੇ ਦੀ ਵੱਡੀ ਖਬਰ ਨਵਜੋਤ ਸਿੰਘ ਸਿੱਧੂ ਨਾਲ ਸਬੰਧਤ ਸਾਹਮਣੇ ਆ ਰਹੀ ਹੈ। ਜੀ ਹਾਂ ਅੱਜ ਸਿੱਧੂ ਵੱਲੋਂ ਤੀਸਰਾ ਪੱਤਰ ਲਿਖੇ ਜਾਣ ਤੋਂ ਬਾਅਦ ਆਖਰਕਾਰ  ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲ ਹੀ ਗਈ ਹੈ।

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਾਂਘਾ ਖੋਲ੍ਹੇ ਜਾਣ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਸਿੱਧੂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਸੀ। ਪਰ ਇਸ ਤੋਂ ਪਹਿਲਾਂ ਲਿਖੇ ਗਏ ਦੋ ਪੱਤਰਾਂ ‘ਤੇ ਕੇਂਦਰ ਸਰਕਾਰ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ ਤੇ ਅੱਜ ਫਿਰ ਸਿੱਧੂ ਵੱਲੋਂ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਜਾਜ਼ਤ ਮਿਲ ਗਈ ਹੈ।

Share this Article
Leave a comment