ਚੰਡੀਗੜ੍ਹ/ ਨਵੀਂ ਦਿੱਲੀ (ਦਵਿੰਦਰ ਸਿੰਘ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਦੋ ਹੋਰ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ । ਪਹਿਲਾਂ ਹੀ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਨਿਯੁਕਤ ਕੀਤੇ ਗਏ ਜਨਰਲ ਸਕੱਤਰ ਪਰਗਟ ਸਿੰਘ ਐਮ.ਐਲ.ਏ. ਦੀ ਨਿਯੁਕਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਇਸ ਸੰਬੰਧੀ ਪੱਤਰ ਅੱਜ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਵੱਲੋਂ ਜਾਰੀ ਕੀਤਾ ਗਿਆ ਹੈ।
ਪਾਰਟੀ ਨੇ ਪਰਗਟ ਸਿੰਘ ਦੇ ਨਾਲ ਨਾਲ ਯੋਗਿੰਦਰ ਪਾਲ ਢੀਂਗਰਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਹੈ।
ਇਸ ਤੋਂ ਇਲਾਵਾ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਪ੍ਰਦੇਸ਼ ਕਾਂਗਰਸ ਦਾ ਖ਼ਜਾਨਚੀ ਨਿਯੁਕਤ ਕੀਤਾ ਗਿਆ ਹੈ।