ਚੰਡੀਗੜ੍ਹ : ਗੰਨਾ ਕਾਸ਼ਤਕਾਰਾਂ ਅਤੇ ਪੰਜਾਬ ਸਰਕਾਰ ਵਿਚਾਲੇ ਗੰਨੇ ਦੀ ਫਸਲ ਦੇ ਭਾਅ ਨੂੰ ਲੈ ਕੇ ਸਹਿਮਤੀ ਬਣ ਗਈ ਹੈ । ਗੰਨੇ ਦੇ 360 ਰੁਪਏ ਪ੍ਰਤੀ ਕੁਇੰਟਲ ਦੇ ਭਾਅ ‘ਤੇ ਪੰਜਾਬ ਸਰਕਾਰ ਮੰਨ ਗਈ ਹੈ । ਸਰਕਾਰ ਨੇ 35 ਰੁਪਏ ਭਾਅ ਵਧਾਇਆ ਹੈ।
ਗੰਨਾ ਕਾਸ਼ਤਕਾਰਾਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਹੋਈ ਮੀਟਿੰਗ ਦੌਰਾਨ ਇਹ ਸਹਿਮਤੀ ਬਣੀ ਹੈ।
ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾਉਣ ਦੇ ਐਲਾਨ ਤੋਂ ਬਾਅਦ ਮੀਟਿੰਗ ਵਿੱਚ ਹਾਜ਼ਰ ਸਮੂਹ ਕਿਸਾਨ ਜੱਥੇਬੰਦੀਆਂ ਨੇ ਤਾੜੀਆਂ ਮਾਰਦੇ ਹੋਏ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ।
(ਗੰਨੇ ਦੇ ਭਾਅ ਵਿੱਚ ਵਾਧੇ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ)
ਚਿਰੋਕਣੀ ਮੰਗ ਪੂਰੀ ਹੋਣ ਤੋਂ ਬਾਅਦ ਕਿਸਾਨ ਹੁਣ ਧਰਨਾ ਖ਼ਤਮ ਕਰਨਗੇ । ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ 15 ਦਿਨਾਂ ਦੇ ਅੰਦਰ ਹੀ ਬਕਾਇਆ ਦੇਣ ਦਾ ਵੀ ਭਰੋਸਾ ਦਿੱਤਾ ਹੈ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੁੱਖ ਮੰਤਰੀ ਵੱਲੋਂ ਲਏ ਫ਼ੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
(ਬਲਬੀਰ ਸਿੰਘ ਰਾਜੇਵਾਲ, ਕਿਸਾਨ ਆਗੂ)
ਜ਼ਿਕਰਯੋਗ ਹੈ ਕਿ ਪਿਛਲੇ ਚਾਰ ਦਿਨਾਂ ਤੋਂ ਗੰਨਾ ਕਾਸ਼ਤਕਾਰ ਬਕਾਇਆ ਅਤੇ ਗੰਨੇ ਦੇ ਭਾਅ ਵਧਾਉਣ ਨੂੰ ਲੈ ਕੇ ਜਲੰਧਰ-ਦਿੱਲੀ ਹਾਈਵੇ ਜਾਮ ਕਰਕੇ ਬੈਠੇ ਹੋਏ ਹਨ।