ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇੱਕ ਵੱਡਾ ਅਤੇ ਅਹਿਮ ਫ਼ੈਸਲਾ ਲਿਆ ਗਿਆ ਹੈ । ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਕੈਪਟਨ ਸਰਕਾਰ ਨੇ ਐਕਸ-ਪੋਸਟ ਫੈਕਟੋ ਪ੍ਰਵਾਨਗੀ ਤਹਿਤ ਅੰਦੋਲਨਕਾਰੀ ਮ੍ਰਿਤਕ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 104 ਕਾਨੂੰਨੀ ਵਾਰਸਾਂ ਨੂੰ ਨੌਕਰੀ ਦੇਣ ਦਾ ਫ਼ੈਸਲਾ ਲਿਆ ਹੈ।
ਮੁੱਖ ਮੰਤਰੀ ਵਲੋਂ ਨਿਰਦੇਸ਼ ਦਿੱਤਾ ਗਿਆ ਹੈ ਕਿ ਲੋੜ ਪੈਣ ‘ਤੇ ਅਜਿਹੀ ਰਾਹਤ ਦੇਣ ਨੂੰ ਯਕੀਨੀ ਬਣਾਉਣ ਲਈ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇਗੀ।