ਨਵੀਂ ਦਿੱਲੀ : ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖਬਰ ਇਹ ਹੈ ਕਿ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ (SKM) ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਵਲੋਂਂ ਭੇਜਿਆ ਪ੍ਰਸਤਾਵ ਮੰਨ ਲਿਆ ਹੈ।
ਸਰਕਾਰ ਨੇ ਪ੍ਰਸਤਾਵ ’ਚ ਦੱਸਿਆ ਕਿ ਕਿਸਾਨਾਂ ਖਿਲਾਫ ਦਰਜ ਸਾਰੇ ਕੇਸ ਰੱਦ ਹੋਣਗੇ ਤੇ ਮਸ਼ੀਨਰੀ ਵੀ ਵਾਪਸ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ‘ਤੇ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਦੌਰਾਨ ਅੰਦੋਲਨ ਮੁਲਤਵੀ ਕਰਨ ਨੂੰ ਲੈ ਕੇ ਆਮ ਰਾਏ ਬਣ ਗਈ ਹੈ।
ਸੰਯੁਕਤ ਕਿਸਾਨ ਮੋਰਚਾ (SKM) ਭਲਕੇ ਇੱਕ ਵਾਰ ਫ਼ਿਰ ਤੋਂ ਬੈਠਕ ਕਰੇਗਾ ਅਤੇ ਕੱਲ੍ਹ ਹੀ ਅੰਦੋਲਨ ਬਾਰੇ ਵੱਡਾ ਐਲਾਨ ਹੋਣ ਦੀ ਸੰਭਾਵਨਾ ਹੈ।
ਇਸ ਬਾਰੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਅਹਿਮ ਫ਼ੈਸਲਾ ਲਿਆ ਜਾਵੇਗਾ ।
आज सरकार की तरफ से जो ड्राफ्ट आया है, उसपर हमारी सहमति बनी है। सरकार के इस ड्राफ्ट का अधिकृत चिट्ठी में बदलना अभी बाकी है। अधिकृत चिट्ठी/ ड्राफ्ट आने के बाद कल बैठक होगी, इस बैठक में आंदोलन को स्थगित करने को लेकर कोई निर्णय लिया जाएगा: गुरनाम सिंह चढूनी, संयुक्त किसान मोर्चा pic.twitter.com/uUpHvj16wl
— ANI_HindiNews (@AHindinews) December 8, 2021