BIG BREAKING : ਸੰਯੁਕਤ ਕਿਸਾਨ ਮੋਰਚਾ ਕੇਂਦਰ ਦੇ ਪ੍ਰਸਤਾਵ ‘ਤੇ ਹੋਇਆ ਰਾਜ਼ੀ, ਭਲਕੇ ਕਿਸਾਨ ਕਰਨਗੇ ਵੱਡਾ ਐਲਾਨ

TeamGlobalPunjab
1 Min Read

ਨਵੀਂ ਦਿੱਲੀ : ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖਬਰ ਇਹ ਹੈ ਕਿ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ (SKM) ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਵਲੋਂਂ ਭੇਜਿਆ ਪ੍ਰਸਤਾਵ ਮੰਨ ਲਿਆ ਹੈ।

 ਸਰਕਾਰ ਨੇ ਪ੍ਰਸਤਾਵ ’ਚ ਦੱਸਿਆ ਕਿ ਕਿਸਾਨਾਂ ਖਿਲਾਫ ਦਰਜ ਸਾਰੇ ਕੇਸ ਰੱਦ ਹੋਣਗੇ ਤੇ ਮਸ਼ੀਨਰੀ ਵੀ ਵਾਪਸ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ‘ਤੇ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਦੌਰਾਨ ਅੰਦੋਲਨ ਮੁਲਤਵੀ ਕਰਨ ਨੂੰ ਲੈ ਕੇ ਆਮ ਰਾਏ ਬਣ ਗਈ ਹੈ।

ਸੰਯੁਕਤ ਕਿਸਾਨ ਮੋਰਚਾ (SKM) ਭਲਕੇ ਇੱਕ ਵਾਰ ਫ਼ਿਰ ਤੋਂ ਬੈਠਕ ਕਰੇਗਾ ਅਤੇ ਕੱਲ੍ਹ ਹੀ ਅੰਦੋਲਨ ਬਾਰੇ ਵੱਡਾ ਐਲਾਨ ਹੋਣ ਦੀ ਸੰਭਾਵਨਾ ਹੈ।

- Advertisement -

 

 

 

ਇਸ ਬਾਰੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਅਹਿਮ ਫ਼ੈਸਲਾ ਲਿਆ ਜਾਵੇਗਾ ।

 

- Advertisement -

Share this Article
Leave a comment