ਮੋਦੀ ਸਰਕਾਰ ਵੱਲੋਂ ਸਿੱਖਾਂ ਦੇ ਹੱਕ ‘ਚ ਆਇਆ ਵੱਡਾ ਫੈਸਲਾ

TeamGlobalPunjab
1 Min Read

ਚੰਡੀਗੜ੍ਹ : ਭਾਰਤ ਸਰਕਾਰ ਵੱਲੋਂ ਸਿੱਖਾਂ ਦੇ ਹੱਕ ਵਿੱਚ ਵੱਡਾ ਫੈਸਲਾ ਸੁਣਾਉਂਦਿਆਂ ਜਿਹੜੇ 314 ਵਿਦੇਸ਼ੀ ਸਿੱਖਾਂ ਦੇ ਨਾਮ ਕਾਲੀ ਸੂਚੀ ਵਿੱਚ ਸ਼ਾਮਲ ਕੀਤੇ ਗਏ ਸਨ ਉਨ੍ਹਾਂ ਵਿੱਚੋਂ 312 ਦੇ ਨਾਮ ਇਸ ਸੂਚੀ ਵਿੱਚੋਂ  ਹਟਾ ਦਿੱਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਹੁਣ ਇਹ ਸਿੱਖ ਪਰਿਵਾਰ ਭਾਰਤ ਅੰਦਰ ਵਸਦੇ ਆਪਣੇ ਸਕੇ ਸਬੰਧੀਆਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਖ਼ਬਰ ਹੈ ਕਿ ਕੇਂਦਰ ਸਰਕਾਰ ਵੱਲੋਂ ਇਹ ਨਾਂ ਏਜੰਸੀਆਂ ਦੀ ਰਿਪੋਰਟ ਤੋਂ ਬਾਅਦ ਕਾਲੀ ਸੂਚੀ ਵਿੱਚੋਂ ਖਾਰਜ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਨਾਮ ਖਾਰਜ ਕਰਨ ਲਈ ਕੇਂਦਰ ਸਰਕਾਰ ਕੋਲ ਮੰਗ ਰੱਖੀ ਗਈ ਸੀ ਅਤੇ ਕਿਹਾ ਸੀ ਕਿ 80 ਦੇ ਦੌਰ ਸਮੇਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅੱਤਵਾਦੀ ਸਰਗਰਮੀਆਂ ਕਾਰਨ ਇਨ੍ਹਾਂ ਦੇ ਨਾਮ ਕਾਲੀ ਸੂਚੀ ਵਿੱਚ ਸ਼ਾਮਲ ਕਰਦਿਆਂ ਭਾਰਤ ਆਉਣ ‘ਤੇ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਸਿੱਖ ਭਾਈਚਾਰੇ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਇਨ੍ਹਾਂ ਨਾਵਾਂ ਨੂੰ ਸੂਚੀ ਵਿੱਚੋਂ ਕੱਢ ਦਿੱਤਾ ਜਾਵੇ ਤੇ ਸਰਕਾਰ ਵੱਲੋਂ ਇਹ ਮੰਗ ਮਨਜ਼ੂਰ ਕਰਦਿਆਂ 312 ਨਾਵਾਂ ਨੂੰ ਕਾਲੀ ਸੂਚੀ ਵਿੱਚੋਂ ਖਾਰਜ ਕਰ ਦਿੱਤਾ ਗਿਆ ਹੈ।

Share this Article
Leave a comment