ਨਗਰ ਨਿਗਮ ਚੋਣਾਂ ਤੋਂ ਪਹਿਲਾਂ ਉਮੀਦਵਾਰਾਂ ਦੇ ਹੱਕ ‘ਚ ਹਾਈਕੋਰਟ ਦਾ ਵੱਡਾ ਫੈਸਲਾ

TeamGlobalPunjab
1 Min Read

ਚੰਡੀਗੜ੍ਹ :14 ਫਰਵਰੀ ਨੂੰ ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਇਨ੍ਹਾਂ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਅਤੇ ਪੋਲਿੰਗ ਬੂਥਾਂ ਦੇ ਬਾਹਰ ਸਖ਼ਤ ਸੁਰੱਖਿਆ ਨਿਗਰਾਨੀ ਕਰਨ ਦੇ ਮਾਮਲੇ ‘ਤੇ ਇਕ ਵੱਡਾ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਉਮੀਦਵਾਰਾਂ ਨੂੰ ਆਪਣੇ ਖਰਚੇ ‘ਤੇ ਪੋਲਿੰਗ ਬੂਥਾਂ ਦੇ ਬਾਹਰ ਵੀਡੀਓਗ੍ਰਾਫੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

 

ਦਰਅਸਲ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਨਗਰ ਨਿਗਮ ਦੀਆਂ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਪੂਰਾ ਕਰਨ ਦੇ ਲਈ ਬੂਥਾਂ ਚ ਵੀਡਿਓਗ੍ਰਾਫੀ ਕੀਤੀ ਜਾਵੇ, ਤਾਂ ਜੋ ਕੋਈ ਸ਼ਰਾਰਤੀ ਅਨਸਰ ਪੋਲਿੰਗ ਬੂਥਾਂ ਵਿੱਚ ਦਾਖਲ ਨਾ ਹੋ ਸਕਣ। ਜਿਸ ਦੇ ਤਹਿਤ ਹਾਈ ਕੋਰਟ ਨੇ ਉਮੀਦਵਾਰਾਂ ਨੂੰ ਆਗਿਆ ਦਿੱਤੀ ਹੈ ਕਿ ਉਹ ਆਪਣੇ ਖਰਚੇ ‘ਤੇ ਵੀਡੀਓਗ੍ਰਾਫੀ ਕਰਵਾ ਸਕਦੇ ਹਨ। ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਕੱਲ੍ਹ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਦੇ ਨਤੀਜੇ 17 ਫਰਵਰੀ ਨੂੰ ਐਲਾਨੇ ਜਾਣਗੇ। 8 ਨਗਰ ਨਿਗਮ 109 ਨਗਰ ਕੌਂਸਲ ਅਤੇ 1902 ਨਗਰ ਪੰਚਾਇਤਾਂ ਲਈ ਉਮੀਦਵਾਰ ਚੁਣੇ ਜਾਣਗੇ।

Share This Article
Leave a Comment