ਕਾਂਗਰਸ ਨੁੰ ਵੱਡਾ ਝਟਕਾ, ਸਾਬਕਾ ਵਿਧਾਇਕ ਜਗਬੀਰ ਬਰਾੜ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ‘ਚ ਹੋਏ ਸ਼ਾਮਲ

TeamGlobalPunjab
6 Min Read

ਜਲੰਧਰ : ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕ ਤੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਬੋਰਡ ਦੇ ਚੇਅਰਮੈਨ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਬਾਦਲ ਨੇ ਜਗਬੀਰ ਸਿੰਘ ਬਰਾੜ ਨੁੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਿਹਾ ਤੇ ਐਲਾਨ ਕੀਤਾ ਕਿ ਉਹ ਜਲੰਧਰ ਕੈਂਟ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ ਤੇ ਉਹਨਾਂ ਨੇ ਬਰਾੜ ਨੁੰ ਪਾਰਟੀ ਦਾ ਜਨਰਲ ਸਕੱਤਰ ਬਣਾਉਣ ਦਾ ਵੀ ਐਲਾਨ ਕੀਤਾ।

ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਇਹ ਕਾਂਗਰਸ ਪਾਰਟੀ ਨੁੰ ਵੱਡਾ ਝਟਕਾ ਹੈ।

ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਬਾਦਲ ਨੈ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੇ ਕੁਸ਼ਾਸਨ ਤੋਂ ਅੱਕ ਚੁੱਕੇ ਹਨ ਕਿਉਂਕਿ ਇਸਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਮੌਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਅਤੇ ਵੱਡੇ ਵੱਡੇ ਵਾਅਦੇ ਕੀਤੇ ਜਿਹਨਾਂ ਵਿਚ ਘਰ ਘਰ ਨੌਕਰੀ ਤੇ ਕਿਸਾਨਾਂ ਲਈ ਪੂਰਨ ਕਰਜ਼ਾ ਸਮੇਤ ਹੋਰ ਸ਼ਾਮਲ ਸਨ।

- Advertisement -

ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਬਾਦਲ ਨੇ ਕਿਹਾ ਕਿ ਉਹ ਵੱਡੇ ਐਲਾਨਾਂ ਨਾਲ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ ਹਾਲਾਂਕਿ ਉਹ ਦਿੱਲੀ ਦੇ ਲੋਕਾਂ ਨਾਲ ਕੀਤੇ ਇਹ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਪੁਲਿਸ ਤੇ ਹੋਰ ਕਈ ਸੇਵਾਵਾਂ ਸਿੱਧੀਆਂ ਕੇਂਦਰ ਸਰਕਾਰ ਦੇ ਅਧੀਨ ਹਨ ਤੇ ਇਸਦੇ ਬਾਵਜੂਦ ਆਪ ਸਰਕਾਰ ਵਾਅਦੇ ਪੂਰੇ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਆਪਣੀ ਪਬਲੀਸਿਟੀ ਲਈ 600 ਕਰੋੜ ਰੁਪਏ ਖਰਚ ਕਰ ਰਹੇ ਹਨ ਤੇ ਲੋਕਾਂ ਨੁੰ ਗੁੰਮਰਾਹ ਕਰ ਰਹੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਇਕ ਮੁਹੱਲਾ ਕਲੀਨਿਕ ਬੁਲਾਇਆ ਤੇ ਉਸਦੀ ਕਵਰੇਜ਼ ਸਾਰੇ ਪੰਜਾਬ ਵਿਚ ਕਰਵਾਈ।

ਨਵਜੋਤ ਸਿੱਧੂ ਵੱਲੋਂ ਘਟੀਆ ਡਰਾਮੇਬਾਜ਼ੀ ਕਰਨ ਦੀ ਨਿਖੇਧੀ ਕਰਦਿਆਂ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਸੂਬੇ ਦੀ ਬੇਹਤਰੀ ਵਾਸਤੇ ਗੰਭੀਰ ਨੇਤਾਵਾਂ ਦੀ ਜ਼ਰੂਰਤ ਹੈ ਨਾ ਕਿ ਅਜਿਹੇ ਤਮਾਸ਼ਿਆਂ ਦੀ ਜੋ ਸਿੱਧੂ ਤੇ ਆਪ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਕਰਦੇ ਹਨ।
ਇਸ ਮੌਕੇ ਉਹਨਾਂ ਨੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੁੰ ਪਾਰਟੀ ਦਾ ਮੀਤ ਪ੍ਰਧਾਨ ਬਣਾਉਣ ਦਾ ਵੀ ਐਲਾਨ ਕੀਤਾ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਗਬੀਰ ਬਰਾੜ ਨੇ ਹਮੇਸ਼ਾ ਲੋਕਾਂ ਦੀ ਭਲਾਈ ਵਾਸਤੇ ਤੇ ਆਪਣੇ ਇਲਾਕੇ ਦੇ ਵਿਕਾਸ ਲਈ ਕੰਮ ਕੀਤਾ ਤੇ ਉਹਨਾਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਨਾ ਸਿਰਫ ਜਲੰਧਰ ਕੈਂਟ ਬਲਕਿ ਸਮੁੱਚੇ ਪੰਜਾਬਵਿਚ ਅਕਾਲੀ ਦਲ ਨੁੰ ਲਾਭ ਮਿਲੇਗਾ।
ਮਜੀਠੀਆ ਨੇ ਕਿਹਾ ਕਿ ਕਾਂਗਰਸ ਅੱਜ ਦੋ ਗਰੁੱਪਾਂ ਵਿਚ ਵੰਡੀ ਗਈ ਹੈ ਤੇ ਇਕ ਗਰੁੱਪ ਦੀ ਅਗਵਾਈ ਵਾਲੀ ਨਵਜੋਤ ਸਿੱਧੂ ਤੇ ਦੂਜੇ ਦੀ ਅਗਵਾਈ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ। ਉਹਨਾਂ ਕਿਹਾ ਕਿ ਨੌਟੰਕੀ ਕਰਕੇ ਲੋਕਾਂ ਦਾ ਮਨੋਰੰਜਨ ਕਰਨ ਵਿਚ ਨਵਜੋਤ ਸਿੱਧੂ ਨੇ ਮਿਥੁਨ ਚੱਕਰਵਰਤੀ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਹਨਾਂ ਕਿਹਾ ਕਿ ਸਸਤੀ ਨੌਟੰਕੀ ਨਾਲ ਉਹ ਲੋਕਾਂ ਦਾ ਮਨੋਰੰਜਨ ਤਾਂ ਕਰ ਸਕਦੇ ਹਨ ਪਰ ਝੂਠੇ ਦਾਅਵਿਆਂ ਨਾਲ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਣ ’ਤੇ 3 ਰੁਪਏ ਪ੍ਰਤੀ ਯੁਨਿਟ ਬਿਜਲੀ ਦੇਣ ਦੇ ਸਿੱਧੂ ਦੇ ਦਾਅਵੇ ਦੀ ਸੋਸ਼ਲ ਮੀਡੀਆ ’ਤੇ ਲੋਕ ਖਿੱਲੀ ਉਡਾ ਰਹੇ ਹਨ ਤੇ ਪੁੱਛ ਰਹੇ ਹਨ ਕਿ ਇਸ ਵੇਲੇ ਸੂਬੇ ਵਿਚ ਕਿਸ ਪਾਰਟੀ ਦੀ ਸਰਕਾਰ ਹੈ ਤੇ ਹੁਣ ਕਿਉਂ ਨਹੀਂ ਉਹ ਤਿੰਨ ਰੁਪਏ ਪ੍ਰਤੀ ਯੁਨਿਟ ਨੁੰ ਬਿਜਲੀ ਦਿੰਦੇ।

ਇਸ ਮੌਕੇ ਸੰਬੋਧਨ ਕਰਦਿਆਂ ਜਗਬੀਰ ਸਿੰਘ ਬਰਾੜ ਨੇ ਦੱਸਿਆ ਕਿ ਉਹਨਾਂ ਨੁੰ ਅਕਾਲੀ ਦਲ ਵਿਚ ਸ਼ਾਮਲ ਨਾ ਹੋਣ ਦੇ ਇਵਜ਼ ਵਿਚ ਵੱਡੇ ਵੱਡੇ ਲਾਲਚ ਦਿੱਤੇ ਗਏ ਪਰ ਉਹ ਅਕਾਲੀ ਦਲ ਵਿਚ ਸ਼ਾਮਲ ਹੋਣ ਦੇ ਫੈਸਲੇ ’ਤੇ ਦ੍ਰਿੜ੍ਹ ਸਨ। ਉਹਨਾਂ ਕਿਹਾ ਕਿ ਅਕਾਲੀ ਦਲ ਵਿਚ ਉਹ ਇਸ ਕਰ ਕੇਸ਼ਾਮਲ ਹੋਏ ਕਿਉਂਕਿ ਸਿਰਫ ਇਹੀ ਪਾਰਟੀ ਲੋਕ ਪੱਖੀ ਤੇ ਗਰੀਬ ਪੱਖੀ ਏਜੰਡੇ ’ਤੇ ਚਲਦੀ ਹੈ ਤੇ ਪ੍ਰਗਤੀ ਦੇ ਰਾਹ ’ਤੇ ਸਮਾਜ ਦੇ ਸਾਰੇ ਵਰਗਾਂ ਨੁੰ ਨਾਲ ਲੈ ਕੇ ਚਲਦੀ ਹੈ। ਉਹਨਾਂ ਕਿਹਾ ਕਿ ਆਟਾ ਦਾਲ ਸਕੀਮ, ਸ਼ਗਨ ਸਕੀਮ ਤੇ ਖੇਤੀਬਾੜੀ ਲਈ ਮੁਫਤ ਬਿਜਲੀ ਸਮੇਤ ਸਾਰੀਆਂ ਭਲਾਈ ਯੋਜਨਾਵਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਅਕਾਲੀ ਸਰਕਾਰਾਂ ਸਮੇਂ ਸ਼ੁਰੂ ਹੋਈਆਂ। ਉਹਨਾਂ ਇਹ ਵੀ ਦੱਸਿਆ ਕਿ ਜਦੋਂ ਅਸੀਂ ਛੋਟੇ ਬੱਚੇ ਹੁੰਦੇ ਸੀ ਉਦੋਂ ਵੀ ਸੁਣਦੇ ਸੀ ਕਿ ਪ੍ਰਕਾਸ਼ ਸਿੰਘ ਬਾਦਲ ਦਲਿਤਾਂ ਦੇ ਵਿਹੜਿਆਂ ਵਿਚ ਧਰਮਸ਼ਾਲਾਵਾਂ ਬਣਵਾ ਰਹੇ ਹਨ ਤਾਂ ਜੋ ਧੀਆਂ ਦੇ ਵਿਆਹ ਸਮੇਂ ਮੁਸ਼ਕਿਲਾਂ ਨਾ ਆਉਣ।

ਉਹਨਾਂ ਨੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਸਰਕਾਰ ਵਿਚ ਸਾਢੇ ਚਾਰ ਸਾਲ ਮੌਜਾਂ ਮਾਣ ਕੇ ਉਹਨਾਂ ਨੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕਰਨੀ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਪਰਗਟ ਸਿੰਘ ਨੇ ਪਿਛਲੀ ਅਕਾਲੀ ਸਰਕਾਰ ਵੇਲੇ ਵੀ ਅਜਿਹਾ ਹੀ ਕੀਤਾ ਸੀ। ਉਹਨਾਂ ਕਿਹਾ ਕਿ ਪਿਛਲੀ ਵਾਰ ਵਾਂਗ ਇਸ ਵਾਰ ਵੀ ਉਹਨਾਂ ਲੋਕਾ ਵਾਸਤੇ ਕੁਝ ਨਹੀਂ ਕੀਤਾ।

- Advertisement -

Share this Article
Leave a comment