ਚੰਡੀਗੜ੍ਹ: ਪੰਜਾਬ ‘ਚ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਕਾਂਗਰਸ ਹਾਈ ਕਮਾਂਡ ਨੇ ਪ੍ਰਚਾਰ ਕਮੇਟੀ ਸਮੇਤ ਵੱਖ-ਵੱਖ ਕਮੇਟੀਆਂ ਦੇ ਮੁਖੀ ਨਿਯੁਕਤ ਕਰ ਦਿੱਤੇ ਹਨ। ਰਾਜਾ ਵੜਿੰਗ ਬਣੇ ਰਹਿਣਗੇ ਕਾਂਗਰਸ ਪ੍ਰਧਾਨ, ਚਰਨਜੀਤ ਸਿੰਘ ਚੰਨੀ ਨੂੰ ਵੀ ਵੱਡੀ ਜ਼ਿੰਮੇਵਾਰੀ ਮਿਲੀ ਹੈ।ਚਰਨਜੀਤ ਸਿੰਘ ਚੰਨੀ ਨੂੰ ਪ੍ਰਚਾਰ ਕਮੇਟੀ ਦਾ ਮੁਖੀ, ਵਿਜੇਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ ਦਾ ਮੁਖੀ, ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਮੁਖੀ ਅਤੇ ਡਾ. ਅਮਰ ਸਿੰਘ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।

ਚੋਣ ਪ੍ਰਚਾਰ ਕਮੇਟੀ ਵਿਚ ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ ਅਤੇ ਡਾ. ਧਰਮਵੀਰ ਗਾਂਧੀ ਨੂੰ ਕੋ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਵਿਚ ਓ ਪੀ ਸੋਨੀ, ਰਜ਼ੀਆ ਸੁਲਤਾਨਾ, ਕੁਲਜੀਤ ਸਿੰਘ ਨਾਗਰਾ, ਅੰਗਦ ਸਿੰਘ ਸੈਣੀ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਕੋ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਜਦੋਂ ਕਿ ਚੋਣ ਮਨੋਰਥ ਪੱਤਰ ਕਮੇਟੀ ਵਿਚ ਗੁਰਜੀਤ ਸਿੰਘ ਔਜਲਾ, ਪਰਗਟ ਸਿੰਘ, ਹਰਦਿਆਲ ਸਿੰਘ ਕੰਬੋਜ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਕੋ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

