ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ‘ਚ ਵੱਡੀ ਮੀਟਿੰਗ ਉਲੀਕੀ ਹੈ। ਇਸ ਮੀਟਿੰਗ ਵਿੱਚ ਕਿਸਾਨ ਆਗੂ ਦਰਸ਼ਨ ਪਾਲ, ਸੁਰੇਸ਼ ਕੁਮਾਰ ਛਿੱਲਰ, ਗੁਰਮੁੱਖ ਸਿੰਘ, ਸੁੱਖਾ ਸਿੰਘ ਗਿੱਲ, ਬਿੰਦਰ ਸਿੰਘ ਗੋਲੇਵਾਲ, ਨਵਦੀਪ ਸਿੰਘ ਪੁੱਜੇ ਹਨ। ਕੇਂਦਰ ਸਰਕਾਰ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਅੱਜ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ।
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ’ਤੇ ਗੋਲੀਬਾਰੀ ਦੌਰਾਨ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ’ਤੇ ਰੋਸ ਪ੍ਰਗਟ ਕੀਤਾ ਹੈ। ਕਿਸਾਨ ਜਥੇਬੰਦੀ ਨੇ ਅੱਜ ਸਵੇਰੇ 11 ਵਜੇ ਤੋਂ ਲੁਧਿਆਣਾ ਅਤੇ ਜਲੰਧਰ ਦੀ ਸਰਹੱਦ ’ਤੇ ਫਿਲੌਰ ਦੇ ਲਾਡੋਵਾਲ ਟੋਲ ਪਲਾਜ਼ਾ ’ਤੇ ਜੰਮੂ-ਦਿੱਲੀ ਕੌਮੀ ਸ਼ਾਹਰਾਹ ’ਤੇ ਜਾਮ ਲਾ ਦਿੱਤਾ ਹੈ। ਕਿਸਾਨਾਂ ਦਾ ਇਹ ਧਰਨਾ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ।
ਸ਼ੰਭੂ ਬਾਰਡਰ ਤੇ ਲਗਾਤਾਰ ਪੁਲਿਸ ਅਤੇ ਕਿਸਾਨਾਂ ਵਿਚਾਲੇ ਸੰਘਰਸ਼ ਵੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨ ਇੱਕ ਨੌਜਵਾਨ ਦੀ ਮੌਤ ਤੋਂ ਬਾਅਦ ਦਿੱਲੀ ਕੂਚ ਨੂੰ 2 ਦਿਨ ਲਈ ਕੋਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।