ਵੱਡੀ ਖਬਰ : ਜਲੰਧਰ ‘ਚ ਕੋਰੋਨਾ ਦੇ 11 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

TeamGlobalPunjab
2 Min Read

ਜਲੰਧਰ : ਜਲੰਧਰ ‘ਚ ਕੋਰੋਨਾ ਕਹਿਰ ਵਰ੍ਹਾਅ ਰਿਹਾ ਹੈ। ਜ਼ਿਲ੍ਹੇ ‘ਚ ਅੱਜ ਐਤਵਾਰ ਨੂੰ ਕੋਰੋਨਾ ਦੇ 11 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਵੱਧ ਕੇ  299 ਹੋ ਗਿਆ ਹੈ। ਜਦੋਂ ਕਿ 9 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਅੱਜ ਮਿਲੇ ਨਵੇਂ ਮਾਮਲਿਆਂ ‘ਚ 4 ਪੁਰਸ਼ ਅਤੇ 7 ਔਰਤਾਂ ਸ਼ਾਮਲ ਹਨ।

ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਵਿਅਕਤੀਆਂ ‘ਚ ਰੋਜ਼ ਗਾਰਡਨ ਦੇ ਰਹਿਣ ਵਾਲੇ 6-6 ਸਾਲ ਦੇ ਲੜਕਾ-ਲੜਕੀ, 35 ਸਾਲ ਦਾ ਵਿਅਕਤੀ ਅਤੇ 54 ਸਾਲ ਦੀ ਔਰਤ, ਪਿੰਡ ਵਿਰਕ, ਗੋਰਾਇਆ ਦੇ ਰਹਿਣ ਵਾਲਾ 48 ਸਾਲ ਦਾ ਵਿਅਕਤੀ, ਪ੍ਰੀਤ ਨਗਰ ਲਾਡੋਵਾਲੀ ਰੋਡ ਦੇ ਰਹਿਣ ਵਾਲੀ 49 ਸਾਲ ਦੀ ਔਰਤ, ਭਾਰਗੋ ਕੈਂਪ ਦੀ ਰਹਿਣ ਵਾਲੀ 55 ਸਾਲ ਦੀ ਔਰਤ, ਲੰਬਾ ਪਿੰਡ ਦੀ ਰਹਿਣ ਵਾਲੀ 22 ਸਾਲ ਦੀ ਲੜਕੀ, 22 ਸਾਲ ਦਾ ਲੜਕਾ ਅਤੇ 56 ਸਾਲ ਦਾ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ ਲੁਧਿਆਣਾ ਦੇ ਡੀ.ਐਮ.ਸੀ. ‘ਚ ਦਾਖ਼ਲ ਜਲੰਧਰ ਦੇ ਦਿਲਬਾਗ ਨਗਰ ਦੀ ਰਹਿਣ ਵਾਲੀ ਇਕ 65 ਸਾਲ ਦੀ ਔਰਤ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ।

ਇਸ ਤੋਂ ਪਹਿਲਾਂ ਅੱਜ ਲੁਧਿਆਣਾ ਸਥਿਤ ਸੀ ਐੱਮ ਸੀ ਅਤੇ ਹਸਪਤਾਲ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ। ਮ੍ਰਿਤਕਾ ਨੂੰ ਵੱਖ ਵੱਖ ਬਿਮਾਰੀਆਂ ਦੇ ਇਲਾਜ ਲਈ 4 ਜੂਨ ਨੂੰ ਦਾਖਲ ਕਰਵਾਇਆ ਗਿਆ ਸੀ, ਪਰ ਇਸ ਦੌਰਾਨ ਉਸ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਤਾਂ ਉਹ ਪਾਜ਼ੀਟਿਵ ਪਾਈ ਗਈ। ਪਠਾਨਕੋਟ ‘ਚ ਵੀ ਅੱਜ ਕੋਰੋਨਾ ਵਾਇਰਸ ਦੇ 2 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

ਸੂਬੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਨੇ ਇੱਕ ਵਾਰ ਫਿਰ ਰਫਤਾਰ ਫੜ੍ਹ ਲਈ ਹੈ। ਸੂਬੇ ‘ਚ ਕੋਰੋਨਾ ਸੰਕਰਮਿਤ ਮਰੀਜਾਂ ਦਾ ਅੰਕੜਾ 2600 ਤੋਂ ਪਾਰ ਚਲਾ ਗਿਆ ਹੈ ਅਤੇ 50 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਸੂਬੇ ‘ਚ 423 ਕੇਸ ਅਜੇ ਵੀ ਇਲਾਜ ਅਧੀਨ ਹਨ ਅਤੇ 2100 ਤੋਂ ਵੱਧ ਲੋਕ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਅੰਮ੍ਰਿਤਸਰ ‘ਚ ਸਭ ਤੋਂ ਵੱਧ 468  , ਜਲੰਧਰ ‘ਚ 299, ਲੁਧਿਆਣਾ ‘ਚ 235 ਮਾਮਲੇ ਸਾਹਮਣੇ ਆ ਚੁੱਕੇ ਹਨ।

- Advertisement -

Share this Article
Leave a comment