ਲਾਇਸੰਸੀ ਹਥਿਆਰਾਂ ਨੂੰ ਲੈ ਕੇ ਵੱਡੀ ਖ਼ਬਰ, ਹਥਿਆਰਾਂ ਨੂੰ ਪ੍ਰਮੋਟ ਕਰਦੇ ਗਾਣਿਆਂ ‘ਤੇ ਮੁਕੰਮਲ ਪਾਬੰਦੀ

Rajneet Kaur
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹਥਿਆਰਾਂ ਨੂੰ ਲੈ ਕੇ ਵੱਡੇ ਫੈਸਲੇ ਲਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਥਿਆਰਾਂ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਹਨ।   ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਹੁਣ ਜਾਰੀ ਕੀਤੇ ਗਏ ਸਾਰੇ ਅਸਲਾ ਲਾਇਸੰਸਾਂ ਦੀ ਅਸਲੀਅਤ ਜਾਂਚ ਦੇ ਦਾਇਰੇ ‘ਚ ਆਵੇਗੀ। ਸਮੀਖਿਆ ਵਿੱਚ ਜਿਹੜੇ ਹਥਿਆਰਾਂ ਦੇ ਰਿਕਾਰਡ ਵਿੱਚ ਖਾਮੀ ਪਾਈ ਜਾਵੇਗੀ ਉਨ੍ਹਾਂ ਦਾ ਰੱਦ ਕੀਤਾ ਜਾਵੇਗਾ।

ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਦੇ ਅੰਦਰ ਪੂਰੀ ਸਮੀਖਿਆ ਕੀਤੀ ਜਾਵੇਗੀ। ਕੋਈ ਨਵਾਂ ਹਥਿਆਰ ਲਾਇਸੈਂਸ ਉਦੋਂ ਤੱਕ ਨਹੀਂ ਦਿੱਤਾ ਜਾਵੇਗਾ ਜਦੋਂ ਤਕ ਡੀਸੀ ਵਿਅਕਤੀਗਤ ਤੌਰ ‘ਤੇ ਸੰਤੁਸ਼ਟ ਨਾ ਹੋਵੇ ਕਿ ਅਜਿਹਾ ਕਰਨ ਲਈ ਅਸਾਧਾਰਨ ਆਧਾਰ ਮੌਜੂਦ ਹੈ। ਹਥਿਆਰਾਂ ਦੇ ਸੋਸ਼ਲ ਮੀਡੀਆ ‘ਤੇ ਪ੍ਰਦਰਸ਼ਣ ਲਈ ਪਾਬੰਦੀ ਹੋਵੇਗੀ। ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਇਲਾਕਿਆਂ ਵਿਚ ਚੈਕਿੰਗ ਕੀਤੀ ਜਾਵੇਗੀ।

ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਬੈਨ ਕੀਤੇ ਜਾਣਗੇ। ਕਿਸੇ ਵੀ ਭਾਈਚਾਰੇ ਖਿਲਾਫ ਬੋਲਣ ‘ਤੇ ਕਾਰਵਾਈ ਕੀਤੀ ਜਾਵੇਗੀ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਬੈਨ ਕੀਤੇ ਜਾਣਗੇ। ਕਿਸੇ ਵੀ ਭਾਈਚਾਰੇ ਖਿਲਾਫ ਬੋਲਣ ‘ਤੇ ਕਾਰਵਾਈ ਕੀਤੀ ਜਾਵੇਗੀ ਤੇ ਇਸ ਤੋਂ ਇਲਾਵਾ ਹਥਿਆਰਾਂ ਦੀ ਲਾਪ੍ਰਵਾਹੀ ਵਰਤੋਂ ਕਰਨ ਜਾਂ ਜਸ਼ਨ ਦੀ ਫਾਇਰਿੰਗ ਵਿਚ ਜਿਸ ਨਾਲ ਮਨੁੱਖੀ ਜੀਵਨ ਜਾਂ ਦੂਜਿਆਂ ਦੀ ਵਿਅਕਤੀਗਤ ਸੁਰੱਖਿਆ ਖਤਰੇ ਵਿ ਪੈ ਜਾਵੇ, ਇਕ ਸਜ਼ਾਯੋਗ ਅਪਰਾਧ ਹੋਵੇਗਾ ਤੇ ਉਲੰਘਣਾ ਕਰਨ ਵਾਲੇ ਖਿਲਾਫ ਐੱਫਆਈਆਰ ਦਰਜ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 4 ਲੱਖ ਦੇ ਕਰੀਬ ਲਾਇਸੰਸੀ ਹਥਿਆਰ ਹਨ। ਜੋ ਸੂਬਾ ਪੁਲਿਸ ਦੇ ਹਥਿਆਰਾਂ ਦੇ ਭੰਡਾਰ ਤੋਂ 4 ਗੁਣਾ ਵੱਧ ਹਨ। ਰਿਪੋਰਟ ਮੁਤਾਬਕ ਪੰਜਾਬ ਪੁਲਿਸ ਕੋਲ 1.25 ਲੱਖ ਤੋਂ ਥੋੜਾ ਜ਼ਿਆਦਾ ਹਥਿਆਰ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment