BIG NEWS : ਹੁਣ ਐਡੀਸ਼ਨ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਅਹੁਦੇ ਤੋਂ ਦਿੱਤਾ ਅਸਤੀਫ਼ਾ

TeamGlobalPunjab
1 Min Read

ਚੰਡੀਗੜ੍ਹ : ਸੂਬੇ ਦੇ ਅਡੀਸ਼ਨਲ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ । ਬੁੱਧਵਾਰ ਨੂੰ ਜਾਰੀ ਕੀਤੇ ਬਿਆਨ ਵਿੱਚ ਮੁਕੇਸ਼ ਬੇਰੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਏਪੀਐੱਸ ਦਿਓਲ ਦਾ ਅਸਤੀਫ਼ਾ ਸਵੀਕਾਰ ਕਰਨ  ‘ਤੇ ਕੋਈ ਟਿੱਪਣੀ ਕੀਤੇ ਬਿਨਾਂ ਉਹ ਅਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਸਲਾਹ ਦਿੰਦੇ ਹੋਏ ਬੇਨਤੀ ਕੀਤੀ ਕਿ ਹਾਈ ਕੋਰਟ ਦੇ ਸੀਨੀਅਰ ਵਕੀਲਾਂ ਦੇ ਰੁਤਬੇ ਅਤੇ ਵੱਕਾਰ ਦਾ ਮਜ਼ਾਕ ਨਾ ਉਡਾਇਆ ਜਾਵੇ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹੀ ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕੀਤਾ ਸੀ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੰਗ ‘ਤੇ ਹੀ ਸਰਕਾਰ ਨੂੰ ਏਪੀਐੱਸ ਦਿਓਲ ਨੂੰ ਹਟਾਉਣ ਲਈ ਮਜਬੂਰ ਹੋਣਾ ਪਿਆ।

- Advertisement -

Share this Article
Leave a comment