ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਆਗੂਆਂ ਦਾ ਸਿਆਸੀ ਤੋੜ-ਵਿਛੋੜਾ ਜਾਰੀ ਹੈ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਅਨੀਸ਼ ਸਿਡਾਨਾ ਨੇ ਸੁਖਬੀਰ ਦਾ ਸਾਥ ਛੱਡਣ ਦਾ ਐਲਾਨ ਕੀਤਾ ਹੈ ਅਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਅਨੀਸ਼ ਸਿਡਾਨਾ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।
ਅਨੀਸ਼ ਸਿਡਾਨਾ ਨੇ ਆਪਣੇ ਅਸਤੀਫ਼ੇ ਪਿੱਛੇ ਕਾਰਨ ਅਕਾਲੀ ਦਲ ਦੇ ਕੁਝ ਆਗੂਆਂ ਵੱਲੋਂ ਦਿੱਤੇ ਜਾ ਰਹੇ ਇਤਰਾਜ਼ਯੋਗ ਬਿਆਨਾਂ ਨੂੰ ਦੱਸਿਆ ਹੈ, ਜਿਹੜੇ ਹਿੰਦੂ ਭਾਈਚਾਰੇ ਦੇ ਖਿਲਾਫ ਹਨ। ਉਨ੍ਹਾਂ ਲਿਖਿਆ ਕਿ ਇਸੇ ਕਾਰਨ ਕਰਕੇ ਉਨ੍ਹਾਂ ਨੇ ਕਾਂਗਰਸ ਨੂੰ ਛੱਡਿਆ ਸੀ।
ਜਾਣਕਾਰੀ ਮੁਤਾਬਿਕ ਅਨੀਸ਼ ਸਿਡਾਨਾ ਨੇ ਸ਼੍ਰੌਮਣੀ ਅਕਾਲੀ ਦਲ ਛੱਡਣ ਦਾ ਵੀ ਐਲਾਨ ਕੀਤਾ ਗਿਆ ਹੈ। ਸੰਭਾਵਨਾ ਹੈ ਕਿ ਉਹ ਛੇਤੀ ਪਾਲਾ ਬਦਲਣ ਦਾ ਐਲਾਨ ਕਰ ਸਕਦੇ ਹਨ।