BIG NEWS : ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਕਿਸਾਨ ਨੂੰ ਨਹੀਂ ਕਰਨ ਦਿੱਤੀ ਜਾਵੇਗੀ ਖੁਦਕੁਸ਼ੀ : ਕੇਜਰੀਵਾਲ

TeamGlobalPunjab
1 Min Read

 ਮਾਨਸਾ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ । ਮਾਨਸਾ ਵਿਖੇ ਕੇਜਰੀਵਾਲ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

 

 

 

    ਇਸ ਦੌਰਾਨ ਵੱਡਾ ਐਲਾਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ, “ਮੈਂ ਪੂਰੀ ਜ਼ਿੰਮੇਵਾਰੀ ਨਾਲ ਵੱਡਾ ਬਿਆਨ ਦੇਣ ਜਾ ਰਿਹਾ ਹਾਂ। ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ 1 ਅਪ੍ਰੈਲ 2022 ਤੋਂ ਬਾਅਦ ਕਿਸੇ ਵੀ ਕਿਸਾਨ ਨੂੰ ਖੁਦਕੁਸ਼ੀ ਨਹੀਂ ਕਰਨ ਦਿੱਤੀ ਜਾਵੇਗੀ।”

ਕੇਜਰੀਵਾਲ ਨੇ ਕਿਹਾ ਕਿ, ‘ਮੈਂ ਬਹੁਤ ਸੋਚ ਕੇ ਗੱਲ ਕਰਦਾ ਹਾਂ ਅਤੇ ਮੈਂ ਜੋ ਕਹਿੰਦਾ ਹਾਂ ਉਹੀ ਕਰਦਾ ਹਾਂ।’

    ਇਸ ਦੌਰਾਨ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਆਗੂ ਹਰਪਾਲ ਸਿੰਘ ਚੀਮਾ, ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਸੀਨੀਅਰ ‘ਆਪ’ ਆਗੂ ਵੀ ਹਾਜ਼ਰ ਸਨ

Share This Article
Leave a Comment