ਚੰਡੀਗੜ੍ਹ : ਗਵਰਨਰ ਪੰਜਾਬ ਵੀ.ਪੀ. ਸਿੰਘ ਬਦਨੌਰ ਨੇ ਬਟਾਲਾ ਤੋਂ ਕਾਂਗਰਸ ਦੇ ਸਾਬਕਾ ਐਮਐਲਏ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ ।
ਅਸ਼ਵਨੀ ਸੇਖੜੀ ਦੀ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਅਸ਼ਵਨੀ ਸੇਖੜੀ 2019 ਦੀਆਂ ਲੋਕ ਸਭਾ ਚੋਣਾਂ ਦੇ ਬਾਅਦ ਤੋਂ ਹੀ ਮੁੱਖ ਮੰਤਰੀ ਨਾਲ ਨਾਰਾਜ਼ ਚੱਲ ਰਹੇ ਸਨ। ਤਾਜ਼ਾ ਉਪਰਾਲਾ ਉਸੇ ਨਾਰਾਜ਼ਗੀ ਨੂੰ ਦੂਰ ਕਰਨ ਦੀ ਕੋਸ਼ਿਸ਼ ਵਜੋਂ ਵੇਖਿਆ ਜਾ ਰਿਹਾ ਹੈ।