ਲੁਧਿਆਣਾ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਮੰਗਲਵਾਰ ਨੂੰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਸੰਜੇ ਸਿੰਘ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਅਗਾਂਊ ਜ਼ਮਾਨਤ ਲਈ ਅਰਜ਼ੀ ਦਿੱਤੀ। ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ 1 ਲੱਖ ਦੀ ਜ਼ਮਾਨਤ ‘ਤੇ ਅਗਾਂਊ ਜ਼ਮਾਨਤ ਦੇ ਦਿੱਤੀ ਗਈ।
ਲੁਧਿਆਣਾ ਅਦਾਲਤ ‘ਚ ਪੇਸ਼ ਹੋਣ ਲਈ ਜਾਂਦੇ ਹੋਏ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ
ਅਦਾਲਤ ਦੇ ਆਦੇਸ਼ਾਂ ਦੀ ਲਗਾਤਾਰ ਅਣਦੇਖੀ ਕਰਨ ‘ਤੇ ਜੱਜ ਨੇ ਸੰਜੇ ਸਿੰਘ ਨੂੰ ਜੰਮ ਕੇ ਝਾੜ ਪਾਈ ਹੈ।
ਦੱਸਣਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਨਸ਼ੇ ਦੇ ਕਾਰੋਬਾਰ ਨਾਲ ਜੁੜਨ ਅਤੇ ਹੋਰ ਕਈ ਤਰ੍ਹਾਂ ਗੰਭੀਰ ਦੇ ਦੋਸ਼ ਲਾਏ ਸਨ। ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਲੁਧਿਆਣਾ ਦੀ ਅਦਾਲਤ ‘ਚ ਸੰਜੇ ਸਿੰਘ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ, ਜਿਸ ਦੀ ਬੀਤੇ ਦਿਨ ਲੁਧਿਆਣਾ ਦੀ ਉਕਤ ਅਦਾਲਤ ‘ਚ ਸੁਣਵਾਈ ਸੀ। ਅਦਾਲਤ ‘ਚ ਪੇਸ਼ ਨਾ ਹੋਣ ਕਾਰਨ ਸੰਜੇ ਸਿੰਘ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ।